Punjab MC Elections: ਰਾਜਾ ਵੜਿੰਗ ਦੀ ਰੇਹੜਾ ਸਵਾਰੀ ‘ਤੇ CM Bhagwant Mann ਦਾ ਤਨਜ਼, ਕਿਹਾ - ‘ਪ੍ਰਚਾਰ ਡਿਫੈਂਡਰਾਂ ‘ਤੇ’

Punjab MC Elections: ਰਾਜਾ ਵੜਿੰਗ ਦੀ ਰੇਹੜਾ ਸਵਾਰੀ ‘ਤੇ CM Bhagwant Mann ਦਾ ਤਨਜ਼, ਕਿਹਾ - ‘ਪ੍ਰਚਾਰ ਡਿਫੈਂਡਰਾਂ ‘ਤੇ’

Post by : Jan Punjab Bureau

May 27, 2026 3:37 p.m. 240

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਇਸ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ Amarinder Singh Raja Warring ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀ ਗਈ ਰੇਹੜੇ ਦੀ ਸਵਾਰੀ ਸਿਆਸੀ ਚਰਚਾ ਦਾ ਕੇਂਦਰ ਬਣ ਗਈ ਹੈ।

ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਤਿੱਖਾ ਤਨਜ਼ ਕੱਸਿਆ। ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂਆਂ ਦੇ ਪ੍ਰਚਾਰ ਦੇ ਤਰੀਕੇ ‘ਤੇ ਚੁਟਕੀ ਲੈਂਦਿਆਂ ਲਿਖਿਆ, “ਮਾੜੇ ਦਿਨਾਂ ਦੀ ਨਿਸ਼ਾਨੀ ਕੰਮਾਂ ਕਿਹੜਿਆਂ ‘ਤੇ ਆ ਗਏ.. ਪ੍ਰਚਾਰ ਡਿਫੈਂਡਰਾਂ ‘ਤੇ, ਵੋਟ ਪਾਉਣ ਰੇਹੜਿਆਂ ‘ਤੇ ਆ ਗਏ।”

ਉਨ੍ਹਾਂ ਨੇ ਅੱਗੇ ਕਿਹਾ ਕਿ ਕੁਰਸੀ ਲਈ ਲੋਕ ਕਿਵੇਂ ਹੱਥ ਪੈਰ ਮਾਰਦੇ ਹਨ, ਇਹ ਲੋਕਾਂ ਨੂੰ ਸਾਫ਼ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਦਾ ਇਹ ਬਿਆਨ ਸਿੱਧੇ ਤੌਰ ‘ਤੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਵਜੋਂ ਦੇਖਿਆ ਜਾ ਰਿਹਾ ਹੈ।

ਦੂਜੇ ਪਾਸੇ, ਰਾਜਾ ਵੜਿੰਗ ਵੱਲੋਂ ਅਪਣਾਇਆ ਗਿਆ ਇਹ ਰਵਾਇਤੀ ਪ੍ਰਚਾਰ ਢੰਗ ਵੀ ਲੋਕਾਂ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਚੋਣ ਪ੍ਰਚਾਰ ਦੌਰਾਨ ਰੇਹੜੇ ਦੀ ਸਵਾਰੀ ਕਰਕੇ ਉਹ ਲੋਕਾਂ ਤੱਕ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ।

ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਲੱਖਣ ਅੰਦਾਜ਼ ਵਿੱਚ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸੋਸ਼ਲ ਮੀਡੀਆ ਰਾਹੀਂ ਵਿਰੋਧੀ ਧਿਰ ‘ਤੇ ਤਨਜ਼ ਕੱਸਦੇ ਰਹੇ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स