Post by : Jan Punjab Bureau
ਪੰਜਾਬ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਦੇ ਨਤੀਜਿਆਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਦੀਆਂ 8 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਹੋਈਆਂ ਚੋਣਾਂ ਦੇ ਨਤੀਜੇ ਅੱਜ ਜਾਰੀ ਕੀਤੇ ਜਾ ਰਹੇ ਹਨ। ਇਸ ਚੋਣ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੀ “ਛੋਟੀ ਜੰਗ” ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਵਾਰ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਹਿਲੀ ਵਾਰ ਨਤੀਜੇ ਆਨਲਾਈਨ ਵੀ ਜਾਰੀ ਕੀਤੇ ਜਾ ਰਹੇ ਹਨ।
ਸਵੇਰੇ ਆਏ ਸ਼ੁਰੂਆਤੀ ਨਤੀਜਿਆਂ ਵਿੱਚ ਬਰਨਾਲਾ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਵੱਡੀ ਬੜਤ ਬਣਾਈ ਹੋਈ ਹੈ। 50 ਵਾਰਡਾਂ ਵਿੱਚੋਂ ਪਹਿਲੇ 8 ਵਾਰਡਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਸਾਰੇ 8 ਵਾਰਡਾਂ ਵਿੱਚ ‘ਆਪ’ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਇਸ ਨਾਲ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ।
ਇਸ ਤੋਂ ਇਲਾਵਾ ਧਾਰੀਵਾਲ ਨਗਰ ਕੌਂਸਲ ਦੇ 13 ਵਾਰਡਾਂ ਦੇ ਨਤੀਜੇ ਵੀ ਸਾਹਮਣੇ ਆ ਗਏ ਹਨ, ਜਿੱਥੇ ‘ਆਪ’ ਦੇ 7 ਉਮੀਦਵਾਰ ਜੇਤੂ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ 2-2 ਉਮੀਦਵਾਰਾਂ ਨੇ ਵੀ ਜਿੱਤ ਹਾਸਲ ਕੀਤੀ ਹੈ।
ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਵਿੱਚ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਕੜਾ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਵਾਰਡ ਨੰਬਰ 1 ਤੋਂ ਕਾਂਗਰਸ ਦੇ ਅਮਰਪਾਲ ਸਿੰਘ, ਵਾਰਡ 2 ਤੋਂ ਅਕਾਲੀ ਦਲ ਦੀ ਜਸਵੀਰ ਕੌਰ ਚਹਿਲ ਅਤੇ ਵਾਰਡ 4 ਤੋਂ ‘ਆਪ’ ਦੀ ਕਰਮਜੀਤ ਕੌਰ ਜੇਤੂ ਰਹੀ ਹੈ। ਵਾਰਡ 7 ਤੋਂ ‘ਆਪ’ ਦੇ ਜਤਿੰਦਰ ਸਿੰਘ ਬਾਜਵਾ ਅਤੇ ਵਾਰਡ 8 ਤੋਂ ਕਾਂਗਰਸ ਦੀ ਗੁਰਤੇਜ ਕੌਰ ਕੰਧੋਲਾ ਨੇ ਜਿੱਤ ਦਰਜ ਕੀਤੀ ਹੈ।
ਸਰਹੰਦ ਨਗਰ ਕੌਂਸਲ ਵਿੱਚ ਵੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਸਿੱਧੀ ਟੱਕਰ ਵੇਖਣ ਨੂੰ ਮਿਲੀ। ਪਹਿਲੇ ਰੁਝਾਨਾਂ ਵਿੱਚ 4 ਵਾਰਡਾਂ ‘ਚੋਂ ‘ਆਪ’ ਦੇ ਉਮੀਦਵਾਰ ਅਤੇ 3 ਵਾਰਡਾਂ ਵਿੱਚੋਂ ਕਾਂਗਰਸ ਦੇ ਉਮੀਦਵਾਰ ਜਿੱਤਦੇ ਨਜ਼ਰ ਆਏ।
ਸੁਲਤਾਨਪੁਰ ਲੋਧੀ ਨਗਰ ਕੌਂਸਲ ਵਿੱਚ ਰਾਣਾ ਧੜੇ ਨੇ ਕਈ ਵਾਰਡਾਂ ਵਿੱਚ ਬੜਤ ਬਣਾਈ ਹੋਈ ਹੈ, ਜਦਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਵੀ ਕੁਝ ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਵਾਰਡ ਨੰਬਰ 1 ਤੋਂ ਅਕਾਲੀ ਦਲ, ਵਾਰਡ 2 ਤੋਂ ‘ਆਪ’ ਅਤੇ ਕਈ ਵਾਰਡਾਂ ਵਿੱਚ ਰਾਣਾ ਧੜੇ ਦੇ ਉਮੀਦਵਾਰ ਜਿੱਤਦੇ ਨਜ਼ਰ ਆਏ ਹਨ।
ਮੋਗਾ, ਸਮਰਾਲਾ, ਰਾਜਪੁਰਾ, ਰਾਏਕੋਟ ਅਤੇ ਸਮਾਣਾ ਵਿੱਚ ਵੀ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸ਼ੁਰੂਆਤੀ ਰੁਝਾਨਾਂ ਵਿੱਚ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਵਿਚਕਾਰ ਕਰੀਬੀ ਮੁਕਾਬਲਾ ਦਿਖਾਈ ਦੇ ਰਿਹਾ ਹੈ। ਸਮਾਣਾ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ‘ਆਪ’ ਦੇ ਉਮੀਦਵਾਰ ਪਾਰਸ ਸ਼ਰਮਾ 80 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
ਅਬੋਹਰ ਨਗਰ ਨਿਗਮ ਦੇ ਸੱਤ ਵਾਰਡਾਂ ਦੇ ਨਤੀਜੇ ਵੀ ਐਲਾਨੇ ਜਾ ਚੁੱਕੇ ਹਨ, ਜਿੱਥੇ ‘ਆਪ’ ਨੇ 5 ਅਤੇ ਭਾਜਪਾ ਨੇ 2 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਬਠਿੰਡਾ ਨਗਰ ਪਾਲਿਕਾ ਵਿੱਚ 10 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਐਲਾਨੇ ਗਏ ਹਨ, ਜਿਨ੍ਹਾਂ ਵਿੱਚੋਂ 9 ਉਮੀਦਵਾਰ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ।
ਇਸ ਦੌਰਾਨ ਕੁਝ ਥਾਵਾਂ ‘ਤੇ ਵਿਵਾਦ ਵੀ ਸਾਹਮਣੇ ਆਏ ਹਨ। ਫਾਜ਼ਿਲਕਾ ਵਿੱਚ ਸਟ੍ਰਾਂਗ ਰੂਮ ਦੀ ਸੀਲ ਨੂੰ ਲੈ ਕੇ ਭਾਜਪਾ ਨੇ ਸਵਾਲ ਚੁੱਕੇ ਹਨ, ਜਦਕਿ ਖਮਾਣੋਂ ਵਿੱਚ CCTV ਕੈਮਰੇ ਬੰਦ ਹੋਣ ਕਾਰਨ ਉਮੀਦਵਾਰਾਂ ਨੇ ਧਾਂਦਲੀ ਦੇ ਇਲਜ਼ਾਮ ਲਗਾਏ ਹਨ। ਹਾਲਾਂਕਿ ਪ੍ਰਸ਼ਾਸਨ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ।
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਹਰ ਗਿਣਤੀ ਕੇਂਦਰ ‘ਤੇ 10 ਤੋਂ 14 ਮੇਜ਼ਾਂ ਲਗਾਈਆਂ ਗਈਆਂ ਹਨ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਲੋਕ ਘਰ ਬੈਠੇ ਪੰਜਾਬ ਚੋਣ ਕਮਿਸ਼ਨ ਦੀ ਅਧਿਕਾਰਿਕ ਵੈਬਸਾਈਟ ਰਾਹੀਂ ਨਤੀਜੇ ਵੇਖ ਸਕਦੇ ਹਨ।
ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਇਹ ਨਤੀਜੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਤਾਕਤ ਦਾ ਵੱਡਾ ਸੰਕੇਤ ਮੰਨੇ ਜਾ ਰਹੇ ਹਨ। ਸੂਬੇ ਭਰ ਵਿੱਚ ਲੋਕਾਂ ਦੀ ਨਜ਼ਰ ਹੁਣ ਆਖਰੀ ਨਤੀਜਿਆਂ ‘ਤੇ ਟਿਕੀ ਹੋਈ ਹੈ।
New Rules 1st June 2026: ਬਿਜਲੀ ਤੋਂ LPG ਗੈਸ ਸਿਲੰਡਰ ਤੱਕ, 1 ਜੂਨ...
1 ਜੂਨ 2026 ਤੋਂ 7 ਵੱਡੇ ਨਿਯਮ ਬਦਲ ਰਹੇ ਹਨ। ਬਿਜਲੀ, LPG, ਬੈਂਕਿੰਗ ਤੇ ਰੇਲਵੇ ‘ਤੇ ਇਹ ਬਦਲਾਅ ਤੁਹਾਡੇ ਬਜਟ ਨੂੰ ਪ੍ਰਭ
Lukkhe Web Series Yograj Singh: ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤ...
ਲੁੱਖੇ ਵੈਬ ਸੀਰੀਜ਼ ਮਾਮਲੇ 'ਚ ਯੋਗਰਾਜ ਸਿੰਘ ਦੀ ਗ੍ਰਿਫ਼ਤਾਰੀ 'ਤੇ ਹਾਈ ਕੋਰਟ ਨੇ ਰੋਕ ਲਗਾਈ, ਅੰਤਰਿਮ ਰਾਹਤ ਦਿੱਤੀ, ਅਗਲੀ
Faridkot Municipal Election Result 2026 : ਫਰੀਦਕੋਟ ਨਗਰ ਕੌਂਸਲ ...
ਫਰੀਦਕੋਟ ਨਗਰ ਕੌਂਸਲ 2026 ਚੋਣਾਂ ‘ਚ AAP 10 ਸੀਟਾਂ ਨਾਲ ਅੱਗੇ, ਕਾਂਗਰਸ 8 ਤੇ ਅਕਾਲੀ ਦਲ 7 ਸੀਟਾਂ ‘ਤੇ ਜਿੱਤ, ਸਿਆਸੀ
Punjab MC Elections 2026 Result : ਬਰਨਾਲਾ ਦੇ 8 ਵਾਰਡਾਂ ‘ਚ AAP ...
ਪੰਜਾਬ MC Elections 2026 ਦੇ ਨਤੀਜਿਆਂ ‘ਚ ਬਰਨਾਲਾ ‘ਚ AAP ਅੱਗੇ, ਕਈ ਨਗਰ ਕੌਂਸਲਾਂ ‘ਚ ਕਾਂਗਰਸ ਤੇ ਅਕਾਲੀ ਦਲ ਦੀ ਟੱ
India 5th-Gen Fighter Jet AMCA : ਭਾਰਤ ਦੇ ਪਹਿਲੇ ਫਾਈਟਰ ਜੈਟ ਲਈ ...
ਭਾਰਤ ਦਾ ਪਹਿਲਾ 5th Gen ਫਾਈਟਰ ਜੈਟ AMCA ਬਣਾਉਣ ਲਈ 3 ਪ੍ਰਾਈਵੇਟ ਕੰਪਨੀਆਂ ਵਿਚਾਲੇ ਮੁਕਾਬਲਾ, DRDO ਨਾਲ ਮਿਲ ਕੇ ਵੱਡ
US Strike Iran : ਸ਼ਾਂਤੀ ਗੱਲਬਾਤ ਵਿਚਾਲੇ Hormuz ਨੇੜੇ ਅਮਰੀਕਾ ਵੱਲੋ...
ਅਮਰੀਕਾ ਨੇ ਸ਼ਾਂਤੀ ਗੱਲਬਾਤਾਂ ਦੌਰਾਨ ਹੋਰਮੁਜ਼ ਨੇੜੇ ਈਰਾਨੀ ਟਿਕਾਣਿਆਂ ‘ਤੇ ਹਮਲਾ ਕੀਤਾ, ਤਣਾਅ ਵਧਿਆ, ਡਰੋਨ ਅਤੇ ਧਮਾਕਿ
Meta Subscription Plans : ਹੁਣ WhatsApp, Facebook ਤੇ Instagra...
Meta ਨੇ WhatsApp, Facebook ਤੇ Instagram ਲਈ ਨਵੇਂ ਪੇਡ ਸਬਸਕ੍ਰਿਪਸ਼ਨ ਪਲਾਨ ਲਾਂਚ ਕੀਤੇ, ਯੂਜ਼ਰਾਂ ਨੂੰ ਮਿਲਣਗੇ ਪ੍