Post by : Jan Punjab Bureau
ਪੰਜਾਬ ਦੀਆਂ ਤਿੰਨ ਪ੍ਰਮੁੱਖ ਹਸਤੀਆਂ ਨੂੰ ਦੇਸ਼ ਦੇ ਮਾਣਯੋਗ ਨਾਗਰਿਕ ਸਨਮਾਨ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਹੈ। ਇਨ੍ਹਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਮਸ਼ਹੂਰ ਹਾਕੀ ਕੋਚ ਬਲਦੇਵ ਸਿੰਘ ਅਤੇ ਅਧਿਆਤਮਿਕ ਆਗੂ ਸੰਤ ਨਿਰੰਜਨ ਦਾਸ ਦਾ ਨਾਮ ਸ਼ਾਮਲ ਹੈ। ਇਨ੍ਹਾਂ ਤਿੰਨਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਵੱਡਾ ਸਨਮਾਨ ਪ੍ਰਦਾਨ ਕੀਤਾ ਗਿਆ।
ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਿਛਲੇ ਸਾਲ ਭਾਰਤ ਨੂੰ ਮਹਿਲਾ ਵਿਸ਼ਵ ਕੱਪ ਜਿਤਾ ਕੇ ਇਤਿਹਾਸ ਰਚਿਆ ਸੀ। ਉਹ ਭਾਰਤ ਲਈ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਮਹਿਲਾ ਕਪਤਾਨ ਬਣੀ। ਉਨ੍ਹਾਂ ਦੀ ਸ਼ਾਨਦਾਰ ਕਪਤਾਨੀ, ਲੰਮੇ ਅੰਤਰਰਾਸ਼ਟਰੀ ਕਰੀਅਰ ਅਤੇ ਖੇਡ ਪ੍ਰਤੀ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਨਾਲ ਸਬੰਧਤ ਹਰਮਨਪ੍ਰੀਤ ਕੌਰ ਨੇ ਭਾਰਤ ਲਈ ਹੁਣ ਤੱਕ 7 ਟੈਸਟ, 164 ਇੱਕ ਰੋਜ਼ਾ ਅਤੇ 195 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਨ੍ਹਾਂ ਨੇ ਟੈਸਟ ਵਿੱਚ 230, ਵਨਡੇ ਵਿੱਚ 4541 ਅਤੇ ਟੀ-20 ਵਿੱਚ 3991 ਦੌੜਾਂ ਬਣਾਈਆਂ ਹਨ। ਉਨ੍ਹਾਂ ਦੀਆਂ ਉਪਲਬਧੀਆਂ ਨੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।
ਹਾਕੀ ਕੋਚ ਬਲਦੇਵ ਸਿੰਘ ਨੂੰ ਵੀ ਮਿਲਿਆ ਸਨਮਾਨ
ਪਦਮ ਸ਼੍ਰੀ ਨਾਲ ਸਨਮਾਨਿਤ ਹੋਣ ਵਾਲਿਆਂ ਵਿੱਚ ਪ੍ਰਸਿੱਧ ਹਾਕੀ ਕੋਚ ਬਲਦੇਵ ਸਿੰਘ ਦਾ ਨਾਮ ਵੀ ਸ਼ਾਮਲ ਹੈ। ਉਹ ਕਈ ਸਾਲਾਂ ਤੋਂ ਹਾਕੀ ਖੇਤਰ ਨਾਲ ਜੁੜੇ ਹੋਏ ਹਨ ਅਤੇ 50 ਤੋਂ ਵੱਧ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਸਿਖਲਾਈ ਦੇ ਚੁੱਕੇ ਹਨ। ਉਨ੍ਹਾਂ ਨੇ ਇੱਕ ਮਹਿਲਾ ਹਾਕੀ ਟ੍ਰੇਨਿੰਗ ਸੈਂਟਰ ਦੀ ਸਥਾਪਨਾ ਕਰਕੇ ਪੰਜਾਬ ਵਿੱਚ ਖੇਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਸੰਤ ਨਿਰੰਜਨ ਦਾਸ ਦੇ ਸਮਾਜਿਕ ਯੋਗਦਾਨ ਦੀ ਹੋਈ ਸ੍ਰੀਫ਼ਾ
ਅਧਿਆਤਮਿਕ ਆਗੂ ਸੰਤ ਨਿਰੰਜਨ ਦਾਸ ਨੂੰ ਵੀ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਕੀਤੇ ਯੋਗਦਾਨ ਲਈ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ। ਉਨ੍ਹਾਂ ਵੱਲੋਂ ਸਰਵਣ ਦਾਸ ਚੈਰੀਟੇਬਲ ਆਈ ਹਸਪਤਾਲ ਅਤੇ ਸਰਵਣ ਦਾਸ ਮਾਡਲ ਸਕੂਲ ਦੀ ਸਥਾਪਨਾ ਕੀਤੀ ਗਈ ਹੈ।
ਸੰਤ ਨਿਰੰਜਨ ਦਾਸ ਨੇ ਸਮਾਜ ਨੂੰ ਡਰ ਅਤੇ ਗਰੀਬੀ ਤੋਂ ਮੁਕਤ ਜੀਵਨ ਜਿਉਣ ਦਾ ਸੰਦੇਸ਼ ਦਿੱਤਾ ਅਤੇ ਸੇਵਾ ਭਾਵਨਾ ਨੂੰ ਪ੍ਰਮੋਟ ਕੀਤਾ। ਉਨ੍ਹਾਂ ਦੇ ਸਮਾਜਿਕ ਕਾਰਜਾਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇਸ ਵੱਡੇ ਸਨਮਾਨ ਲਈ ਚੁਣਿਆ।
ਗਣਤੰਤਰ ਦਿਵਸ ਮੌਕੇ ਹੋਇਆ ਸੀ ਐਲਾਨ
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਜਨਵਰੀ ਮਹੀਨੇ ਵਿੱਚ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਸੀ। ਇਸ ਸੂਚੀ ਵਿੱਚ ਦੇਸ਼ ਦੀਆਂ ਕਈ ਪ੍ਰਸਿੱਧ ਹਸਤੀਆਂ ਦੇ ਨਾਲ ਪੰਜਾਬ ਦੀਆਂ ਇਹ ਤਿੰਨ ਹਸਤੀਆਂ ਵੀ ਸ਼ਾਮਲ ਸਨ। ਹੁਣ ਉਨ੍ਹਾਂ ਨੂੰ ਰਾਸ਼ਟਰਪਤੀ ਵੱਲੋਂ ਅਧਿਕਾਰਕ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼