Post by : Jan Punjab Bureau
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਵੱਡੇ ਵਿਕਾਸੀ ਪ੍ਰੋਜੈਕਟ ਦਾ ਐਲਾਨ ਕਰਦਿਆਂ 57.80 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਜੈਕਟ ਤਹਿਤ ਕੁੱਲ 121 ਸੜਕਾਂ, ਜੋ ਲਗਭਗ 137 ਕਿਲੋਮੀਟਰ ਲੰਬਾਈ ਦੀਆਂ ਹਨ, ਨੂੰ ਅਧੁਨਿਕ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸਰਹੱਦੀ ਖੇਤਰਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਅਣਗਹਿਲੀ ਨੂੰ ਖਤਮ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਹੱਦ ਦੇ ਨੇੜੇ ਹੋਣ ਦੇ ਬਾਵਜੂਦ ਇਹ ਇਲਾਕੇ ਵਿਕਾਸ ਤੋਂ ਵੰਚਿਤ ਰਹੇ ਸਨ, ਪਰ ਹੁਣ ਇੱਥੇ ਬਿਹਤਰ ਸੜਕ ਸੰਪਰਕ, ਨਿਵੇਸ਼ ਅਤੇ ਆਰਥਿਕ ਗਤੀਵਿਧੀਆਂ ਨੂੰ ਵਧਾਵਾ ਮਿਲੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਲੋਕ ਭਲਾਈ ਲਈ ਵਰਤ ਰਹੀ ਹੈ। ਸਕੂਲਾਂ, ਹਸਪਤਾਲਾਂ ਅਤੇ ਸੜਕਾਂ ’ਚ ਕੀਤੇ ਜਾ ਰਹੇ ਨਿਵੇਸ਼ ਨਾਲ ਸੂਬੇ ਦੀ ਨੁਹਾਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਇਸ ਮੌਕੇ ’ਤੇ ਮੁੱਖ ਮੰਤਰੀ ਨੇ ਸਰਹੱਦੀ ਇਲਾਕਿਆਂ ਲਈ ਹੋਰ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਨੂੰ ਆਪਣੀ ਜ਼ਮੀਨ ’ਤੇ ਬਿਨਾਂ ਰੁਕਾਵਟ ਖੇਤੀ ਕਰਨ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਨਾਲ ਲੱਖਾਂ ਏਕੜ ਜ਼ਮੀਨ ਖੇਤੀ ਲਈ ਖੁੱਲ੍ਹੇਗੀ ਅਤੇ ਕਿਸਾਨਾਂ ਨੂੰ ਵੱਡਾ ਫਾਇਦਾ ਮਿਲੇਗਾ।
ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਨਸ਼ਿਆਂ ਨੇ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ, ਪਰ ਹੁਣ ਸਰਕਾਰ ਇਸਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਤੱਕ ਪੰਜਾਬ ਨੂੰ ਵਿਕਾਸ ਦੇ ਨਵੇਂ ਮਾਡਲ ਵਜੋਂ ਸਥਾਪਿਤ ਕੀਤਾ ਜਾਵੇਗਾ।
ਇਸ ਐਲਾਨ ਨਾਲ ਅਟਾਰੀ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖੁਸ਼ੀ ਦੀ ਲਹਿਰ ਹੈ, ਕਿਉਂਕਿ ਲੋਕਾਂ ਨੂੰ ਉਮੀਦ ਹੈ ਕਿ ਸੜਕਾਂ ਦੇ ਸੁਧਾਰ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana