Punjab School Fee Regulation: CM Mann ਵੱਲੋਂ ਐਲਾਨ—ਸਕੂਲ ਫੀਸ 5% ਤੋਂ ਵੱਧ ਨਹੀਂ ਵਧੇਗੀ

Punjab School Fee Regulation: CM Mann ਵੱਲੋਂ ਐਲਾਨ—ਸਕੂਲ ਫੀਸ 5% ਤੋਂ ਵੱਧ ਨਹੀਂ ਵਧੇਗੀ

Post by : Jan Punjab Bureau

June 3, 2026 4:49 p.m. 1135

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਬੇਲਗਾਮ ਵਾਧੇ ਨੂੰ ਰੋਕਣ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਸਕੂਲ ਹੁਣ ਸਾਲਾਨਾ ਫੀਸ ਵਿੱਚ 5 ਫੀਸਦ ਤੋਂ ਵੱਧ ਵਾਧਾ ਨਹੀਂ ਕਰ ਸਕੇਗਾ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਸਬੰਧੀ ਇੱਕ ਸਖਤ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸ ਨਾਲ ਸਕੂਲਾਂ ਦੀ ਮਨਮਾਨੀ ਰੋਕੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਜਿਨ੍ਹਾਂ ਸਕੂਲਾਂ ਨੇ 15 ਫੀਸਦ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਤੋਂ ਵਾਧੂ ਵਸੂਲੀ ਗਈ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਵਾਈ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਇੱਕ ਵਿਦਿਆਰਥਣ ਵੱਲੋਂ ਖੁਦਕੁਸ਼ੀ ਦੇ ਮਾਮਲੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਬਹੁਤ ਗੰਭੀਰ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕਿਸੇ ਸਕੂਲ ਪ੍ਰਬੰਧਕ ਦੀ ਲਾਪਰਵਾਹੀ ਜਾਂ ਦਬਾਅ ਕਾਰਨ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਸਿੱਖਿਆ ਨੂੰ ਸਸਤੀ ਅਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਕੂਲ ਨੂੰ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स