Post by : Jan Punjab Bureau
ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂਆਂ ਦਾ ਇੱਕ ਵਫ਼ਦ 11 ਜੂਨ ਤੋਂ ਕੈਨੇਡਾ ਦੌਰੇ ‘ਤੇ ਜਾ ਰਿਹਾ ਹੈ। ਇਹ ਵਫ਼ਦ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਮਿਲਕੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰੇਗਾ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਵਫ਼ਦ ਕੈਨੇਡਾ ਵਿੱਚ ਰਹਿੰਦੇ NRI ਭਰਾਵਾਂ ਅਤੇ ਭੈਣਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਗਤਿਵਿਧੀਆਂ ਨਾਲ ਜਾਣੂ ਕਰਵਾਏਗਾ ਅਤੇ ਪੰਜਾਬ ਨਾਲ ਜੁੜੀਆਂ ਉਨ੍ਹਾਂ ਦੀਆਂ ਸੁਝਾਵਾਂ ਅਤੇ ਮੰਗਾਂ ਨੂੰ ਵੀ ਇਕੱਠਾ ਕਰੇਗਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਆਪਣੀ ਮਿਹਨਤ ਅਤੇ ਯੋਗਦਾਨ ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਰਿਹਾ ਹੈ, ਜਿਸ ‘ਤੇ ਹਰ ਪੰਜਾਬੀ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ NRI ਭਾਈਚਾਰੇ ਦੇ ਹੱਕਾਂ ਅਤੇ ਸਹੂਲਤਾਂ ਲਈ ਕੰਮ ਕਰਦਾ ਆਇਆ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਦੌਰੇ ਦੌਰਾਨ ਮਿਲਣ ਵਾਲੀਆਂ ਸਲਾਹਾਂ ਨੂੰ ਇਕੱਠਾ ਕਰਕੇ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ 2027 ਵਿੱਚ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।
ਪਾਰਟੀ ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਫ਼ਦ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਪੰਜਾਬ ਅਤੇ ਵਿਦੇਸ਼ੀ ਪੰਜਾਬੀਆਂ ਵਿਚਕਾਰ ਰਿਸ਼ਤੇ ਹੋਰ ਮਜ਼ਬੂਤ ਹੋ ਸਕਣ।
ਇਸ ਵਫ਼ਦ ਵਿੱਚ ਪਰਮਬੰਸ ਸਿੰਘ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਝੱਬਰ, ਸਤਵਿੰਦਰਪਾਲ ਸਿੰਘ ਢੱਟ, ਹਰਜਾਪ ਸਿੰਘ ਸੰਘਾ, ਜਸਪ੍ਰੀਤ ਸਿੰਘ ਮਾਹਲਾ ਅਤੇ ਐਡਵੋਕੇਟ ਰਾਜਕਮਲ ਸਿੰਘ ਸ਼ਾਮਲ ਹਨ।
Abhijeet Dipke Slapped in Jaipur: ਪ੍ਰਦਰਸ਼ਨ ਦੌਰਾਨ ਕਾਕਰੋਚ ਜਨਤਾ...
ਜੈਪੁਰ ਪ੍ਰਦਰਸ਼ਨ ਦੌਰਾਨ ਅਭਿਜੀਤ ਦੀਪਕੇ 'ਤੇ ਹਮਲਾ, ਥੱਪੜ ਮਾਰਨ ਦੀ ਵੀਡੀਓ ਵਾਇਰਲ, ਸਿਆਸੀ ਮਾਹੌਲ ਗਰਮਾਇਆ।
US Plane Crash: ਉਡਾਣ ਭਰਦਿਆਂ ਹੀ ਮੌਤ ਦਾ ਮੰਜ਼ਰ, 11 ਸਕਾਈਡਾਈਵਰਾਂ ...
ਮਿਸੂਰੀ ਵਿੱਚ ਸਕਾਈਡਾਈਵਿੰਗ ਜਹਾਜ਼ ਕ੍ਰੈਸ਼, ਪਾਇਲਟ ਸਮੇਤ 12 ਲੋਕਾਂ ਦੀ ਮੌਤ। ਜਾਂਚ ਸ਼ੁਰੂ, ਹਾਦਸੇ ਨੇ ਸਭ ਨੂੰ ਝੰਝੋੜਿ
BFUHS Pharmacist Recruitment 2026: ਪੰਜਾਬ ਵਿੱਚ 454 Pharmacy O...
BFUHS ਨੇ 454 Pharmacy Officer ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ, ਯੋਗ ਉਮੀਦਵਾਰ 1 ਜੁਲਾਈ 2026 ਤੱਕ ਆਨਲਾਈਨ ਅਪਲਾਈ
Plastic Notes: ਕੀ ਹੁਣ ਭਾਰਤ ਵਿੱਚ ਆਉਣਗੇ ਪਲਾਸਟਿਕ ਨੋਟ? ਨਾ ਫਟਣਗੇ,...
ਭਾਰਤ ਵਿੱਚ Plastic Notes ਲਿਆਉਣ 'ਤੇ RBI ਕਰ ਰਿਹਾ ਵਿਚਾਰ, ਜਾਣੋ ਇਹ ਨੋਟ ਕਿਵੇਂ ਬਣਣਗੇ ਅਤੇ ਕੀ ਹੋਣਗੇ ਫਾਇਦੇ
FIFA World Cup 2026: ਦੁਨੀਆ ਦਾ ਸਭ ਤੋਂ ਵੱਡਾ ਫੁੱਟਬਾਲ ਟੂਰਨਾਮੈਂਟ ...
FIFA ਵਰਲਡ ਕੱਪ 2026 USA, Canada, Mexico ਵਿੱਚ ਹੋਣ ਵਾਲੇ ਮੈਚਾਂ, 48 ਟੀਮਾਂ ਅਤੇ ਓਪਨਿੰਗ ਸੈਰੇਮਨੀ ਦੀ ਪੂਰੀ ਜਾਣਕ
Gym Owner Murder: Hansi 'ਚ ਸਵੇਰ ਦੀ ਵਰਕਆਊਟ ਬਣੀ ਮੌਤ ਦਾ ਕਾਰਨ, 1...
ਹਾਂਸੀ ਵਿੱਚ ਜਿੰਮ ਮਾਲਕ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ। ਗੋਲੀਬਾਰੀ ਵਿੱਚ ਇੱਕ ਨੌਜਵਾਨ ਔਰਤ ਵੀ ਜ਼ਖਮੀ, ਪੁਲਿਸ
Firing Outside Guru Randhawa Gym: ਦਿੱਲੀ 'ਚ ਗੁਰੂ ਰੰਧਾਵਾ ਦੇ ਜਿ...
ਦਿੱਲੀ ਵਿੱਚ ਗੁਰੂ ਰੰਧਾਵਾ ਦੇ ਜਿੰਮ ਦੇ ਬਾਹਰ ਫਾਈਰਿੰਗ ਮਗਰੋਂ ਹੜਕੰਪ। ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੁਲਿਸ ਜਾਂਚ