Author : Baljinder Kumar
ਖਰੜ, 26 ਅਪ੍ਰੈਲ — ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ (BJP) ਨਾਲ ਮਿਲਾਪ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਅੱਜ ਹਲਕਾ ਖਰੜ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਪ੍ਰਦਰਸ਼ਨ ਸਨੀ ਇਨਕਲੇਵ ਐਂਟਰੀ, ਨੇੜੇ KFC ਖਰੜ ਵਿਖੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਸਰਗਰਮ ਤਰੀਕੇ ਨਾਲ ਨਾਅਰੇਬਾਜ਼ੀ ਕੀਤੀ ਅਤੇ ਪ੍ਰਦਰਸ਼ਨ ਦੇ ਰੂਪ ਵਿੱਚ ਪੁਤਲੇ ਫੂਕ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ।
ਰੋਸ ਪ੍ਰਦਰਸ਼ਨ ਵਿੱਚ ਜਿਨ੍ਹਾਂ ਸੱਤ ਰਾਜ ਸਭਾ ਮੈਂਬਰਾਂ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ, ਉਨ੍ਹਾਂ ਵਿੱਚ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਦੇ ਨਾਮ ਸ਼ਾਮਲ ਹਨ।
ਆਗੂਆਂ ਨੇ ਕਿਹਾ ਕਿ ਇਹ ਫੈਸਲਾ ਸਿਆਸੀ ਦਬਾਅ ਅਤੇ ਡਰ ਦੇ ਕਾਰਨ ਲਿਆ ਗਿਆ ਹੈ ਅਤੇ ਇਸਨੂੰ ਉਹਨਾਂ ਨੇ ਲੋਕਤੰਤਰਿਕ ਮਰਯਾਦਾਵਾਂ ਦੇ ਖਿਲਾਫ਼ ਕਰਾਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨਾਮ ‘ਤੇ ਜਨਤਾ ਦਾ ਭਰੋਸਾ ਹਾਸਲ ਕਰਕੇ ਰਾਜ ਸਭਾ ਤੱਕ ਪਹੁੰਚ ਬਣਾਈ, ਉਹਨਾਂ ਵੱਲੋਂ ਇਸ ਤਰ੍ਹਾਂ ਦਾ ਕਦਮ ਲੋਕਾਂ ਨਾਲ ਧੋਖਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੇ ਫੈਸਲੇ ਜਨਤਾ ਦੇ ਭਰੋਸੇ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਰੱਖਿਆ ਲਈ ਖੜੀ ਰਹੇਗੀ।
ਇਸ ਰੋਸ ਪ੍ਰਦਰਸ਼ਨ ਵਿੱਚ ਹਲਕਾ, ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਈ ਆਗੂਆਂ ਸਮੇਤ ਵੱਖ-ਵੱਖ ਵਿੰਗਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਉਨ੍ਹਾਂ ਨੇ ਇਕਸੁਰ ਹੋ ਕੇ ਇਸ ਫੈਸਲੇ ਦੀ ਕੜੀ ਨਿੰਦਾ ਕੀਤੀ।
ਮੌਕੇ ‘ਤੇ ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ (ਸੰਗਠਨ ਇੰਚਾਰਜ), ਵਿਕਾਸ ਮੋਹਨ (ਪੀਏ ਟੂ ਵਿਧਾਇਕ ਅਨਮੋਲ ਗਗਨ ਮਾਨ), ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਰਾਜਵੀਰ ਸਿੰਘ ਰਾਜੀ, ਹਰਮੇਸ਼ ਮੇਸ਼ੀ, ਰਾਮ ਸਰੂਪ, ਹਰਮੀਤ ਸਿੰਘ ਛਿੱਬਰ (ਜ਼ੋਨਲ ਇੰਚਾਰਜ ਮਾਲਵਾ ਈਸਟ), ਜਸਪ੍ਰੀਤ ਸਿੰਘ (ਸਰਪੰਚ ਬਰਸਾਲਪੁਰ), ਜੱਗੀ ਕਾਦੀ ਮਾਜਰਾ, ਅਮਨਦੀਪ ਸਿੰਘ, ਪ੍ਰਿੰਸ ਧਾਲੀਵਾਲ ਅਤੇ ਨਿਤਾਸ਼ਾ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼