ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਐਲਾਨ: 20 ਮਈ ਨੂੰ ਸੂਬਾ ਭਰ ‘ਚ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ

ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਐਲਾਨ: 20 ਮਈ ਨੂੰ ਸੂਬਾ ਭਰ ‘ਚ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ

Post by : Jan Punjab Bureau

May 4, 2026 1 p.m. 212

ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਗਟਾਉਂਦੇ ਹੋਏ ਵੱਡੇ ਪੱਧਰ ‘ਤੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਮੁਤਾਬਕ 15 ਮਈ ਤੋਂ 20 ਮਈ ਤੱਕ ਸੂਬੇ ਭਰ ਦੇ ਕੈਮਿਸਟ ਆਪਣੀਆਂ ਕਮੀਜ਼ਾਂ ‘ਤੇ ਕਾਲੀਆਂ ਪੱਟੀਆਂ ਬੰਨ ਕੇ ਵਿਰੋਧ ਦਰਜ ਕਰਵਾਉਣਗੇ। ਇਸਦੇ ਨਾਲ ਹੀ 20 ਮਈ ਨੂੰ ਪੰਜਾਬ ਭਰ ਵਿੱਚ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।

ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕੇਂਦਰ ਸਰਕਾਰ ਕੋਲ ਮੰਗ ਕੀਤੀ ਹੈ ਕਿ ਆਨਲਾਈਨ ਦਵਾਈਆਂ ਦੀ ਵਿਕਰੀ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਨਕਲੀ ਦਵਾਈਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਨੂੰ ਵੀ ਰੋਕਣ ਦੀ ਮੰਗ ਕੀਤੀ ਹੈ।

ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨਾਲ ਸੰਬੰਧਿਤ ਮਸਲਿਆਂ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਹੈਲਥ ਵਿਭਾਗ ਦੇ ਡਰੱਗ ਨੋਟੀਫਿਕੇਸ਼ਨ ਵਿੱਚ ਤਬਦੀਲੀਆਂ ਲਿਆਂਦੀਆਂ ਜਾਣ, ਜਨ ਅਉਸ਼ਧੀ ਕੇਂਦਰਾਂ ਦੀ ਜਾਂਚ ਕੀਤੀ ਜਾਵੇ ਅਤੇ ਪੰਜਾਬ ਪੁਲਿਸ ਵੱਲੋਂ ਦਵਾਈ ਵਿਕਰੇਤਾਵਾਂ ਨੂੰ ਡਰੱਗ ਮਾਮਲਿਆਂ ਵਿੱਚ ਬੇਵਜ੍ਹਾ ਤੰਗ ਨਾ ਕੀਤਾ ਜਾਵੇ।

ਐਸੋਸੀਏਸ਼ਨ ਨੇ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਲਈ ਕਈ ਵਾਰ ਸਮਾਂ ਮੰਗਿਆ ਗਿਆ, ਪਰ ਅਜੇ ਤੱਕ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स