ਬੇਅਦਬੀ ਵਿਰੋਧੀ ਕਾਨੂੰਨ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਅੰਬ ਸਾਹਿਬ ਵਿਖੇ ਟੇਕਿਆ ਮੱਥਾ

ਬੇਅਦਬੀ ਵਿਰੋਧੀ ਕਾਨੂੰਨ ਤੋਂ ਪਹਿਲਾਂ ਸਪੀਕਰ ਸੰਧਵਾਂ ਨੇ ਅੰਬ ਸਾਹਿਬ ਵਿਖੇ ਟੇਕਿਆ ਮੱਥਾ

Post by : Jan Punjab Bureau

April 13, 2026 noon 116

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਕਾਨੂੰਨ ਬਣਾਉਣ 'ਤੇ ਵਿਚਾਰ ਕੀਤਾ ਜਾਣਾ ਹੈ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੀ।

ਗੁਰਦੁਆਰਾ ਸਾਹਿਬ ਵਿੱਚ ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਹੋਣ ਵਾਲੇ ਬੇਅਦਬੀ ਵਿਰੋਧੀ ਬਿੱਲ ਦੀ ਸੰਪੂਰਨਤਾ ਅਤੇ ਸਦਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚੱਲਣ ਲਈ ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਇੱਕ ਮਜ਼ਬੂਤ ਕਦਮ ਸਾਬਤ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਪਹੁੰਚੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਿੱਲ ਸੰਬੰਧੀ ਉਠਾਏ ਜਾ ਰਹੇ ਸਵਾਲਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਜਦੋਂ ਉਹਨਾਂ ਦੀ ਸਰਕਾਰ ਸੀ, ਉਸ ਸਮੇਂ ਇਸ ਤਰ੍ਹਾਂ ਦੇ ਕਦਮ ਕਿਉਂ ਨਹੀਂ ਚੁੱਕੇ ਗਏ। ਇਸਦੇ ਨਾਲ ਹੀ ਉਨ੍ਹਾਂ ਨੇ ਸਮਾਣਾ ਦੇ ਟਾਵਰ ਮੋਰਚੇ ‘ਚ ਸ਼ਾਮਲ ਹੋਣ ਦੀ ਗੱਲ ਵੀ ਕੀਤੀ। ਇਸ ਮੌਕੇ ਡੀ.ਐੱਸ.ਪੀ. ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਰਹੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स