Post by : Jan Punjab Bureau
ਪੰਜਾਬ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਉਚਾਈਆਂ ਛੂਹ ਰਹੇ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਓਵਾਲੀ ਦੇ ਨੌਜਵਾਨ ਤੇਜ਼ ਗੇਂਦਬਾਜ਼ Gurnoor Singh Brar ਨੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਬੀਸੀਸੀਆਈ ਵੱਲੋਂ ਗੁਰਨੂਰ ਬਰਾੜ ਦੀ Indian Cricket Team ਵਿੱਚ ਚੋਣ ਕੀਤੀ ਗਈ ਹੈ, ਜਿੱਥੇ ਉਹ ਅਫ਼ਗਾਨਿਸਤਾਨ ਅਤੇ ਸ਼੍ਰੀਲੰਕਾ ਦੌਰੇ ਦੌਰਾਨ ਭਾਰਤ ਲਈ ਖੇਡਦੇ ਨਜ਼ਰ ਆਉਣਗੇ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ, ਇਲਾਕੇ ਅਤੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
25 ਸਾਲਾ ਗੁਰਨੂਰ ਬਰਾੜ ਇੱਕ ਲੰਮੇ ਕੱਦ ਵਾਲੇ ਤੇਜ਼ ਗੇਂਦਬਾਜ਼ ਹਨ। ਲਗਭਗ 6 ਫੁੱਟ 5 ਇੰਚ ਦੇ ਗੁਰਨੂਰ ਨੂੰ ਉਨ੍ਹਾਂ ਦੀ ਤੇਜ਼ ਰਫ਼ਤਾਰ ਅਤੇ ਉਛਾਲ ਭਰੀ ਗੇਂਦਬਾਜ਼ੀ ਲਈ ਜਾਣਿਆ ਜਾਂਦਾ ਹੈ। ਟੀਮ ਮੈਨੇਜਮੈਂਟ ਕਾਫੀ ਸਮੇਂ ਤੋਂ ਉਨ੍ਹਾਂ ਦੀ ਪ੍ਰਦਰਸ਼ਨ ’ਤੇ ਨਜ਼ਰ ਰੱਖ ਰਿਹਾ ਸੀ। ਉਹ ਪਹਿਲਾਂ ਵੀ ਭਾਰਤੀ ਟੀਮ ਨਾਲ ਨੈੱਟ ਗੇਂਦਬਾਜ਼ ਵਜੋਂ ਜੁੜੇ ਰਹੇ ਹਨ ਅਤੇ ਹੁਣ ਪਹਿਲੀ ਵਾਰ ਉਨ੍ਹਾਂ ਨੂੰ ਅੰਤਰਰਾਸ਼ਟਰੀ ਟੀਮ ਵਿੱਚ ਮੌਕਾ ਮਿਲਿਆ ਹੈ।
ਗੁਰਨੂਰ ਬਰਾੜ ਨੂੰ ਟੀ-20 ਅਤੇ ਵਨਡੇ ਦੋਵੇਂ ਫਾਰਮੈਟਾਂ ਲਈ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਅਫ਼ਗਾਨਿਸਤਾਨ ਖ਼ਿਲਾਫ਼ ਸੀਰੀਜ਼ ਦੌਰਾਨ ਉਹ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਚੋਣ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਵੀ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।
ਗੁਰਨੂਰ ਦੇ ਪਰਿਵਾਰ ਨੇ ਦੱਸਿਆ ਕਿ ਬਚਪਨ ਤੋਂ ਹੀ ਉਸ ਨੂੰ ਕ੍ਰਿਕਟ ਦਾ ਬਹੁਤ ਸ਼ੌਕ ਸੀ। ਪਿੰਡ ਆਉਣ ’ਤੇ ਉਹ ਆਪਣੇ ਦੋਸਤਾਂ ਨਾਲ ਥਾਪੀ ਨਾਲ ਹੀ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੰਦਾ ਸੀ। ਅੱਜ ਉਸ ਦੀ ਉਹੀ ਲਗਨ ਅਤੇ ਮਿਹਨਤ ਉਸ ਨੂੰ ਭਾਰਤੀ ਟੀਮ ਤੱਕ ਲੈ ਗਈ ਹੈ।
ਗੁਰਨੂਰ ਦੇ ਦਾਦਾ ਅਮਰਜੀਤ ਸਿੰਘ ਬਰਾੜ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਰਿਵਾਰ ਲਈ ਇਹ ਬਹੁਤ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਟੀਵੀ ’ਤੇ ਭਾਰਤੀ ਖਿਡਾਰੀਆਂ ਨੂੰ ਦੇਖਦੇ ਸਨ ਅਤੇ ਚਾਹੁੰਦੇ ਸਨ ਕਿ ਇੱਕ ਦਿਨ ਉਨ੍ਹਾਂ ਦਾ ਪੋਤਾ ਵੀ ਦੇਸ਼ ਲਈ ਖੇਡੇ। ਅੱਜ ਉਹ ਸੁਪਨਾ ਸੱਚ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਰਿਵਾਰ ਦਾ ਪਹਿਲਾਂ ਖੇਡਾਂ ਨਾਲ ਕੋਈ ਸਬੰਧ ਨਹੀਂ ਸੀ। ਪਰਿਵਾਰ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਗੁਰਨੂਰ ਦੇ ਪਿਤਾ ਸੁਖਵੀਰ ਸਿੰਘ ਬਰਾੜ ਚੰਡੀਗੜ੍ਹ ਪੁਲਿਸ ਵਿੱਚ ਨੌਕਰੀ ਕਰਦੇ ਹਨ, ਜਦਕਿ ਦਾਦਾ ਜੀ ਮਾਰਕੀਟ ਕਮੇਟੀ ਤੋਂ ਸੈਕਟਰੀ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ।
ਗੁਰਨੂਰ ਦੀ ਦਾਦੀ ਗੁਰਦਾਸ ਕੌਰ ਨੇ ਕਿਹਾ ਕਿ ਘਰ ਵਿੱਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪਿੰਡ ਦੇ ਲੋਕ ਇਸ ਉਪਲਬਧੀ ਨੂੰ ਆਪਣੀ ਖੁਸ਼ੀ ਮੰਨ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਨੂਰ ਦੀ ਸਫ਼ਲਤਾ ਨਾਲ ਹੋਰ ਨੌਜਵਾਨ ਵੀ ਖੇਡਾਂ ਵੱਲ ਪ੍ਰੇਰਿਤ ਹੋਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ।
ਗੁਰਨੂਰ ਬਰਾੜ ਦੀ ਇਹ ਕਾਮਯਾਬੀ ਸਿਰਫ਼ ਉਸਦੇ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਬਣ ਗਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼