Punjab Gas Cylinder Blast Incident: ਹਾਜੀਪੁਰ ਨੇੜੇ ਕਰਿਆਨੇ ਦੀ ਦੁਕਾਨ ਵਿੱਚ ਅੱਗ ਤੇ ਧਮਾਕਾ, ਦੁਕਾਨ ਮਾਲਕ ਝੁਲਸਿਆ

Punjab Gas Cylinder Blast Incident: ਹਾਜੀਪੁਰ ਨੇੜੇ ਕਰਿਆਨੇ ਦੀ ਦੁਕਾਨ ਵਿੱਚ ਅੱਗ ਤੇ ਧਮਾਕਾ, ਦੁਕਾਨ ਮਾਲਕ ਝੁਲਸਿਆ

Post by : Jan Punjab Bureau

June 4, 2026 5:18 p.m. 835

ਪੰਜਾਬ ਦੇ ਹਾਜੀਪੁਰ ਨੇੜਲੇ ਪਿੰਡ ਬਢਾਲੀਆਂ ਦਾ ਡੇਰਾ (ਬੇਲਾ ਸਰਿਆਣਾਂ) ਵਿੱਚ ਅਚਾਨਕ ਵਾਪਰੀ ਇਕ ਭਿਆਨਕ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਇਥੇ ਇੱਕ ਕਰਿਆਨੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨੇ ਕੁਝ ਹੀ ਪਲਾਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਦੁਕਾਨ ਦੇ ਅੰਦਰ ਰੱਖਿਆ ਰਸੋਈ ਗੈਸ ਸਿਲੰਡਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਜਿਸ ਕਾਰਨ ਧਮਾਕੇ ਦੀ ਆਵਾਜ਼ ਨਾਲ ਪੂਰਾ ਇਲਾਕਾ ਕੰਬ ਉਠਿਆ ਅਤੇ ਲੋਕਾਂ ਵਿੱਚ ਹੜਕੰਪ ਮਚ ਗਿਆ।

ਦੁਕਾਨ ਮਾਲਕ ਚਾਨਣ ਸਿੰਘ, ਜੋ ਕਿ ਪਿੰਡ ਵਿੱਚ ਹੀ ਕਰਿਆਨੇ ਦੀ ਦੁਕਾਨ ਚਲਾਉਂਦੇ ਸਨ, ਇਸ ਹਾਦਸੇ ਵਿੱਚ ਗੰਭੀਰ ਤੌਰ ’ਤੇ ਝੁਲਸ ਗਏ। ਉਨ੍ਹਾਂ ਨੂੰ ਤੁਰੰਤ ਸਥਾਨਕ ਲੋਕਾਂ ਦੀ ਮਦਦ ਨਾਲ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਅਨੁਸਾਰ ਅੱਗ ਇੰਨੀ ਤੇਜ਼ ਸੀ ਕਿ ਪਿੰਡ ਵਾਸੀਆਂ ਵੱਲੋਂ ਪਾਣੀ ਪਾ ਕੇ ਇਸ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੱਗ ਫੈਲਦੀ ਹੀ ਗਈ। ਇਸ ਤੋਂ ਬਾਅਦ ਮੁਕੇਰੀਆਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ, ਜਿਸ ਨੇ ਮੌਕੇ ’ਤੇ ਪਹੁੰਚ ਕੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਹਾਦਸੇ ਵਿੱਚ ਦੁਕਾਨ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ, ਜਿਸ ਨਾਲ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸਥਾਨਕ ਲੋਕਾਂ ਅਤੇ ਸਮਾਜ ਸੇਵੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਮਦਦ ਦਿੱਤੀ ਜਾਵੇ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਵਿਦੇਸ਼ - ਦੁਨੀਆ ਦੀਆਂ ਖ਼ਬਰਾਂ अपडेट्स