Post by : Raman Preet
ਰਿਪੋਰਟ: ਹਨੀ ਰਾਣਾ | ਰੂਪਨਗਰ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਸਖ਼ਤ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਹਰਿਪੁਰ ਚੌਕੀ ਨੂਰਪੁਰ ਬੇਦੀ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਕਾਰਵਾਈ ਮਾਣਯੋਗ ਐਸ.ਐਸ.ਪੀ. ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਨਾ (IPS), ਕਪਤਾਨ ਪੁਲਿਸ ਇਨਵੈਸਟਿਗੇਸ਼ਨ ਸ੍ਰੀ ਗੁਰਦੀਪ ਸਿੰਘ ਗੋਸਲ (PPS) ਅਤੇ ਡੀਐਸਪੀ ਅਨੰਦਪੁਰ ਸਾਹਿਬ ਸ੍ਰੀ ਜਸਪ੍ਰੀਤ ਸਿੰਘ ਮਾਨ (PPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਜਾਮ ਦਿੱਤੀ ਗਈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦਿਨਾਂਕ 18 ਦਸੰਬਰ 2025 ਨੂੰ ਚੌਕੀ ਹਰਿਪੁਰ ਸਾਹਿਬ ਦੇ ਇੰਚਾਰਜ ਐਸਆਈ ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਸਨ। ਰਾਤ ਕਰੀਬ 9 ਵਜੇ ਜਦੋਂ ਪੁਲਿਸ ਪਾਰਟੀ ਪਿੰਡ ਹਰਿਪੁਰ ਤੋਂ ਪਿੰਡ ਖਟਾਣਾ ਵੱਲ ਜਾ ਰਹੀ ਸੀ ਤਾਂ ਖਟਾਣਾ ਪਿੰਡ ਦੇ ਚੌਰਾਹੇ ਨੇੜੇ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹਾ ਨਜ਼ਰ ਆਇਆ।
ਜਿਵੇਂ ਹੀ ਨੌਜਵਾਨ ਨੇ ਪੁਲਿਸ ਨੂੰ ਦੇਖਿਆ, ਉਹ ਘਬਰਾ ਗਿਆ ਅਤੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਲਿਫ਼ਾਫਾ ਕੱਢ ਕੇ ਸੜਕ ਦੇ ਕਿਨਾਰੇ ਘਾਹ ਵਿੱਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਸਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਉਸਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਭਗਵਾਨ ਸਿੰਘ, ਵਾਸੀ ਪਿੰਡ ਟਿੱਬਾ ਟਾਹਲੀਆਂ, ਬਾਲਾਚੌਰ ਵਜੋਂ ਹੋਈ। ਪੁਲਿਸ ਵੱਲੋਂ ਸੁੱਟੇ ਗਏ ਲਿਫ਼ਾਫੇ ਦੀ ਤਲਾਸ਼ੀ ਕਰਨ ‘ਤੇ ਉਸ ਵਿੱਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਨਸ਼ੇ ਦੀ ਸਪਲਾਈ ਚੇਨ ਬਾਰੇ ਵੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ।
ਰੂਪਨਗਰ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼