Samana Dharam Yudh Morcha: ਗੁਰਜੀਤ ਸਿੰਘ ਖਾਲਸਾ 24 ਅਪ੍ਰੈਲ ਨੂੰ ਟਾਵਰ ਤੋਂ ਹੇਠਾਂ ਉਤਰਣਗੇ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

Samana Dharam Yudh Morcha: ਗੁਰਜੀਤ ਸਿੰਘ ਖਾਲਸਾ 24 ਅਪ੍ਰੈਲ ਨੂੰ ਟਾਵਰ ਤੋਂ ਹੇਠਾਂ ਉਤਰਣਗੇ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

Post by : Jan Punjab Bureau

April 22, 2026 10:34 a.m. 221

ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ‘ਚ ਚੱਲ ਰਹੇ ਧਰਮ ਯੁੱਧ ਮੋਰਚੇ ਤੋਂ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਰਚੇ ਦੇ ਮੁੱਖ ਆਗੂ ਗੁਰਜੀਤ ਸਿੰਘ ਖਾਲਸਾ ਨੇ ਸੰਗਤ ਨੂੰ ਸੰਦੇਸ਼ ਜਾਰੀ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ 24 ਅਪ੍ਰੈਲ ਨੂੰ ਖੁਦ ਟਾਵਰ ਤੋਂ ਹੇਠਾਂ ਉਤਰਣਗੇ।

ਇਸ ਐਲਾਨ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਹੈ। ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਲੈਣ ਅਤੇ ਇਸ ਧਾਰਮਿਕ ਮੌਕੇ ਦਾ ਹਿੱਸਾ ਬਣਨ।

ਰਾਤ ਦੇ ਸਮੇਂ ਜਾਰੀ ਕੀਤੇ ਸੰਦੇਸ਼ ਵਿੱਚ ਗੁਰਜੀਤ ਸਿੰਘ ਖਾਲਸਾ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਸ਼ੁਰੂਆਤ ਕੀਤੀ ਜਾਵੇ। ਇਸ ਦੇ ਤਹਿਤ ਅੱਜ ਸਵੇਰੇ ਸੰਗਤ ਵੱਲੋਂ ਪੂਰੇ ਸਤਿਕਾਰ ਨਾਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਿਰਾਜਮਾਨ ਕਰਕੇ ਪਾਠ ਆਰੰਭ ਕਰ ਦਿੱਤਾ ਗਿਆ ਹੈ।

ਇਸ ਮੌਕੇ ਮੋਰਚੇ ਦੇ ਹੋਰ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੇ ਵੀ ਕਿਹਾ ਕਿ ਜੇਕਰ ਪ੍ਰਸ਼ਾਸਨ ਸਹਿਯੋਗ ਕਰਦਾ ਹੈ ਤਾਂ ਇਹ ਚੰਗੀ ਗੱਲ ਹੈ, ਨਹੀਂ ਤਾਂ ਸੰਗਤ ਆਪਣੇ ਤੌਰ ‘ਤੇ ਵੀ ਕਾਰਵਾਈ ਲਈ ਤਿਆਰ ਹੈ। ਉਨ੍ਹਾਂ ਨੇ ਸੰਗਤ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਅਤੇ ਗੁਰੂ ਦੇ ਜੈਕਾਰੇ ਲਗਾਏ।

ਇਸ ਘਟਨਾ ਨਾਲ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਵਧ ਗਿਆ ਹੈ ਅਤੇ ਸੰਗਤਾਂ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਮਾਲਵਾ अपडेट्स