Post by : Jan Punjab Bureau
ਸਮਰਾਲਾ ਦੇ ਖੰਨਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਨਸ਼ੇ ਵਿੱਚ ਧੁੱਤ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਟੱਕਰ ਮਾਰੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਬਲਵਿੰਦਰ ਕੌਰ ਵਜੋਂ ਹੋਈ ਹੈ। ਇਹ ਹਾਦਸਾ ਨਜ਼ਦੀਕੀ ਪਿੰਡ ਕੁੱਲੇਵਾਲ ਦੇ ਨੇੜੇ ਵਾਪਰਿਆ।
ਜਾਣਕਾਰੀ ਅਨੁਸਾਰ, ਨਿਰਮਲ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਖੰਨਾ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਪਿੰਡ ਗਹਿਲੇਵਾਲ ਵਾਪਸ ਜਾ ਰਹੇ ਸਨ। ਇਸ ਦੌਰਾਨ, ਇੱਕ ਕਾਰ ਚਾਲਕ, ਜੋ ਨਸ਼ੇ ਵਿੱਚ ਧੁੱਤ ਸੀ, ਉਲਟ ਪਾਸੇ ਜਾ ਕੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਨਤੀਜੇ ਵਜੋਂ ਬਲਵਿੰਦਰ ਕੌਰ ਦੀ ਮੌਤ ਹੋ ਗਈ ਅਤੇ ਉਸਦੇ ਪਤੀ ਨੂੰ ਗੰਭੀਰ ਜ਼ਖਮੀ ਹੋ ਗਿਆ।
ਇਸ ਦੌਰਾਨ ਹਾਦਸੇ 'ਚ ਜ਼ਖਮੀ ਨਿਰਮਲ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ, ਜਿੱਥੇ ਉਸਨੂੰ ਮੁੱਢਲੀ ਸਹਾਇਤਾ ਦੇਣ ਦੇ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਐਸ.ਐਚ.ਓ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਸਮਰਾਲਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਕੋਲੋਂ 5.15 ਗ੍ਰਾਮ ਹੈਰੋਇਨ ਵੀ ਬਰਾਮਦ ਹੋਣ 'ਤੇ ਉਸਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੜਕ ਹਾਦਸੇ ਬਾਰੇ ਪ੍ਰਤੀਕ੍ਰਿਆ ਦਿੰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ਨਸ਼ੇੜੀ ਲੋਕ ਸੜਕਾਂ ’ਤੇ ਮੌਤਾਂ ਵੰਡਦੇ ਫਿਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਨਸ਼ੇ ਦੀ ਸਮੱਸਿਆ ਸੜਕਾਂ ’ਤੇ ਜ਼ਿੰਦਗੀ ਦੂਜਿਆਂ ਤੋਂ ਖਤਮ ਕਰ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼