Author : Sunder Lal
ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸੰਗਰੂਰ ਵਿੱਚ ਇੱਕ ਵਿਸਥਾਰਪੂਰਕ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਜਲਦ ਤੋਂ ਜਲਦ ਨਹੀਂ ਕਰਵਾਈਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਛੇੜਿਆ ਜਾਵੇਗਾ।
ਇਸ ਪ੍ਰੈਸ ਕਾਨਫਰੰਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਦੇ ਨਾਲ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਗੋਬਿੰਦ ਸਿੰਘ ਲੌਂਗੋਵਾਲ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਐਸਜੀਪੀਸੀ ਦੀਆਂ ਚੋਣਾਂ ਨਹੀਂ ਹੋਈਆਂ, ਜੋ ਕਿ ਸਿੱਖ ਪੰਥ ਲਈ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਸਿੱਖਾਂ ਦੀ ਸਰਵੋਚ ਪ੍ਰਤਿਨਿਧੀ ਸੰਸਥਾ ਹੈ ਅਤੇ ਇਸ ਦੀ ਚੋਣਾਂ ਰਾਹੀਂ ਨਵੀਂ ਕਮੇਟੀ ਬਣਨੀ ਲੋਕਤੰਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਇਸ ਮੁੱਦੇ ਨੂੰ ਲੈ ਕੇ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਿਖਤੀ ਅਤੇ ਮੌਖਿਕ ਤੌਰ ‘ਤੇ ਅਪੀਲ ਕਰ ਚੁੱਕੇ ਹਨ, ਪਰ ਹਰ ਵਾਰ ਕਿਸੇ ਨਾ ਕਿਸੇ ਬਹਾਨੇ ਨਾਲ ਐਸਜੀਪੀਸੀ ਦੀਆਂ ਚੋਣਾਂ ਤੋਂ ਪਾਸਾ ਵੱਟਿਆ ਗਿਆ। ਉਨ੍ਹਾਂ ਆਰੋਪ ਲਗਾਇਆ ਕਿ ਆਪਣੇ ਸਿਆਸੀ ਸਵਾਰਥਾਂ ਦੀ ਖਾਤਿਰ ਜਾਣਬੁੱਝ ਕੇ ਚੋਣਾਂ ਨੂੰ ਟਾਲਿਆ ਜਾ ਰਿਹਾ ਹੈ, ਜੋ ਸਿੱਖ ਪੰਥ ਦੇ ਹਿੱਤ ਵਿੱਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਅੱਜ ਮੀਡੀਆ ਰਾਹੀਂ ਇੱਕ ਵਾਰ ਫਿਰ ਸਰਕਾਰ ਅਤੇ ਐਸਜੀਪੀਸੀ ਨੂੰ ਗਲਤ ਢੰਗ ਨਾਲ ਚਲਾਉਣ ਵਾਲੇ ਨੁਮਾਇੰਦਿਆਂ ਨੂੰ ਸਾਫ਼ ਅਤੇ ਖੁੱਲ੍ਹਾ ਸੁਨੇਹਾ ਦਿੱਤਾ ਗਿਆ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ। ਜੇਕਰ ਅਜੇ ਵੀ ਸਰਕਾਰ ਨੇ ਇਸ ਮਾਮਲੇ ‘ਚ ਗੰਭੀਰਤਾ ਨਾ ਦਿਖਾਈ ਤਾਂ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਦੀ ਰਾਹ ਅਖਤਿਆਰ ਕੀਤੀ ਜਾਵੇਗੀ।
ਪਰਮਿੰਦਰ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਇਹ ਇੱਕ ਵੱਡਾ ਸਵਾਲ ਹੈ ਕਿ ਜਦਕਿ ਅਦਾਲਤਾਂ ਵੱਲੋਂ ਵੀ ਕਈ ਵਾਰ ਇਹ ਗੱਲ ਕਹੀ ਜਾ ਚੁੱਕੀ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ, ਫਿਰ ਵੀ ਹੁਣ ਤੱਕ ਇਹ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਉਹਨਾਂ ਨੇ ਕਦੇ ਵੀ ਵੋਟ ਬੈਂਕ ਦੀ ਰਾਜਨੀਤੀ ਨਹੀਂ ਕੀਤੀ ਅਤੇ ਹਮੇਸ਼ਾ ਪੰਥਕ ਮਸਲਿਆਂ ਨੂੰ ਪਹਿਲ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਦੇ ਉਨ੍ਹਾਂ ਤੋਂ ਕੋਈ ਗਲਤੀ ਹੋਈ, ਤਾਂ ਉਹ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਉਸ ਦੀ ਖੁੱਲ੍ਹੇ ਦਿਲ ਨਾਲ ਮਾਫ਼ੀ ਵੀ ਮੰਗ ਚੁੱਕੇ ਹਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜੋ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਦੇ ਖਿਲਾਫ ਹੋਵੇ। ਪਰਮਿੰਦਰ ਸਿੰਘ ਢੀਂਡਸਾ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਵੋਟ ਬੈਂਕ ਤੋਂ ਪਹਿਲਾਂ ਪੰਥ ਹੈ ਅਤੇ ਪੰਥਕ ਹਿੱਤ ਸਭ ਤੋਂ ਉੱਪਰ ਹਨ।
ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਕੁਝ ਸਮੇਂ ਲਈ ਇਹ ਮੁਹਿੰਮ ਰੁਕ ਗਈ ਸੀ, ਪਰ ਹੁਣ ਨਵੇਂ ਸਾਲ ਤੋਂ ਇਸ ਨੂੰ ਮੁੜ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਤੱਕ ਲੈ ਕੇ ਜਾਈ ਜਾਵੇਗੀ, ਤਾਂ ਜੋ ਸਿੱਖ ਸੰਗਤਾਂ ਨੂੰ ਐਸਜੀਪੀਸੀ ਦੀਆਂ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।
ਲੌਂਗੋਵਾਲ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਹੋਣ ਨਾਲ ਸੱਚ ਦਾ ਸੱਚ ਅਤੇ ਝੂਠ ਦਾ ਝੂਠ ਸਾਹਮਣੇ ਆਵੇਗਾ ਅਤੇ ਸਿੱਖ ਪੰਥ ਨੂੰ ਆਪਣੀ ਸੰਸਥਾ ‘ਤੇ ਪੂਰਾ ਅਧਿਕਾਰ ਮਿਲੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਜਲਦ ਤੋਂ ਜਲਦ ਐਸਜੀਪੀਸੀ ਦੀਆਂ ਚੋਣਾਂ ਦਾ ਐਲਾਨ ਕੀਤਾ ਜਾਵੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼