Author : Sunder Lal
ਮਸਤੂਆਣਾ ਸਾਹਿਬ — ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਧੁਲੀਆ (ਮਹਾਰਾਸ਼ਟਰ) ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਮਾਤਾ ਭੋਲੀ ਕੌਰ ਜੀ, ਮਸਤੂਆਣਾ ਸਾਹਿਬ ਵਿਖੇ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਸਾਧੂ-ਸੰਤਾਂ ਅਤੇ ਮਹਾਤਮਾਵਾਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਵੱਖ-ਵੱਖ ਰਾਜਨੀਤਕ ਆਗੂਆਂ ਵੱਲੋਂ ਵੀ ਸੰਤ ਬਾਬਾ ਧੀਰਜ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤ ਬਾਬਾ ਧੀਰਜ ਸਿੰਘ ਜੀ ਨੇ ਗੁਰਦੁਆਰਾ ਸਾਹਿਬ ਵਿੱਚ ਨਿਃਸਵਾਰਥ ਸੇਵਾਵਾਂ ਨਿਭਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਅਤੇ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਪਾਨ ਵੀ ਕਰਵਾਇਆ।
ਸ਼ਰਧਾਂਜਲੀ ਸਮਾਰੋਹ ਉਪਰੰਤ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸੰਤ ਬਾਬਾ ਧੀਰਜ ਸਿੰਘ ਧੁਲੀਏ ਵਾਲਿਆਂ ਦੇ ਭਰਾਤਾ ਬਾਬਾ ਦਾਰਾ ਸਿੰਘ ਧੁਲੀਏ ਵਾਲਿਆਂ ਨੂੰ ਦਸਤਾਰਾਂ, ਸਿਰੋਪਾਓ ਅਤੇ ਲੋਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੰਗਤਾਂ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਇਸ ਮੌਕੇ ਬਾਬਾ ਦਾਰਾ ਸਿੰਘ ਧੁਲੀਏ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਭਰਾ ਸੰਤ ਬਾਬਾ ਧੀਰਜ ਸਿੰਘ ਜੀ ਧੁਲੀਏ ਵਾਲਿਆਂ ਦਾ ਬੀਤੇ ਦਿਨੀਂ ਗੁਰਦੁਆਰਾ ਗੁਰੂ ਨਾਨਕ ਸਾਹਿਬ ਧੁਲੀਆ, ਮਹਾਰਾਸ਼ਟਰ ਵਿਖੇ ਰਹਿੰਦੇ ਇੱਕ ਸੇਵਾਦਾਰ ਵੱਲੋਂ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਕਤਲ ਕਰਨ ਵਾਲੇ ਵਿਅਕਤੀ ਨੂੰ ਮੌਕੇ ’ਤੇ ਹੀ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਸਿੱਖ ਸੰਗਤਾਂ ਵੱਲੋਂ ਇਹ ਮੰਗ ਵੀ ਕੀਤੀ ਗਈ ਹੈ ਕਿ ਜਿਸ ਵਿਅਕਤੀ ਜਾਂ ਵਿਅਕਤੀਆਂ ਨੇ ਇਸ ਕਤਲ ਦੀ ਸਾਜ਼ਿਸ਼ ਰਚੀ ਹੈ, ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਸੰਗਤਾਂ ਨੇ ਕਿਹਾ ਕਿ ਜੇਕਰ ਸਾਜ਼ਿਸ਼ਕਾਰਾਂ ਨੂੰ ਜਲਦੀ ਨਹੀਂ ਫੜਿਆ ਗਿਆ ਤਾਂ ਸਿੱਖ ਸੰਗਤਾਂ ਨੂੰ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੰਗਤਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ
ਸਵ. ਸੁਰਿੰਦਰ ਮਚਾਕੀ ਦੀ ਯਾਦ ’ਚ ਵੱਡੀ ਸਿਹਤ ਸੇਵਾ ਪਹਿਲ: 25 ਜਨਵਰੀ ਨੂ...
ਫ਼ਰੀਦਕੋਟ ਵਿੱਚ ਸਵਰਗੀ ਸੁਰਿੰਦਰ ਮਚਾਕੀ ਦੀ ਯਾਦ ਨੂੰ ਸਮਰਪਿਤ ਚੌਥਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 25 ਜਨਵਰੀ ਨੂੰ ਲਗਾਇਆ ਜ
Chief Minister Health Insurance Scheme: ਪੰਜਾਬ ’ਚ ਸਾਰੇ ਪਰਿਵਾਰ...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ
Jammu Kashmir Army Accident: ਫੌਜੀ ਵਾਹਨ 200 ਫੁੱਟ ਹੇਠਾਂ ਖੱਡ ’ਚ...
ਜੰਮੂ ਕਸ਼ਮੀਰ ਵਿੱਚ ਫੌਜੀ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 10 ਜਵਾਨਾਂ ਦੀ ਮੌਤ, ਕਈ ਜ਼ਖਮੀ; ਬਚਾਅ ਕਾਰਜ
Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿ...
ਰੰਗਲਾ ਪੰਜਾਬ ਸਕੀਮ ਅਧੀਨ ਗੁਰਦਾਸਪੁਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਕਰੀਬ 20 ਲੱਖ ਰ