BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Post by : Jan Punjab Bureau

March 10, 2026 4:56 p.m. 124

BSF ਨੇ ਵੱਡੀ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਸਰਹੱਦੀ ਖੇਤਰ ਵਿੱਚ ਬੀਤੀ ਇੱਕ ਅਣਪਛਾਤੇ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਸਰਹੱਦੀ ਸੂਤਰਾਂ ਮੁਤਾਬਕ ਇਹ ਘਟਨਾ ਖੇਮਕਰਨ ਸੈਕਟਰ ਵਿੱਚ ਸਥਿਤ ਸੀਮਾ ਚੌਕੀਆਂ ਕਾਲੀਆ ਅਤੇ ਨੂਰਵਾਲਾ ਦੇ ਦਰਮਿਆਨ ਵਾਪਰੀ ਹੈ। ਇਸ ਦੌਰਾਨ BSF ਨੂੰ  ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਕੋਲੋਂ ਕੁਝ ਸ਼ੱਕੀ ਸਮਾਨ ਵੀ ਮਿਲਿਆ ਹੈ।              

ਮਿਲੀ ਜਾਣਕਾਰੀ ਮੁਤਾਬਕ ਸੀਮਾ ਚੌਕੀਆਂ ਕਾਲੀਆ ਅਤੇ ਨੂਰਵਾਲਾ ਦੇ ਦਰਮਿਆਨ ਤਾਇਨਾਤ ਬੀ.ਐਸ.ਐਫ਼. ਦੀ 142 ਬਟਾਲੀਅਨ ਦੇ ਜਵਾਨਾਂ ਨੇ ਇੱਕ ਅਣਪਛਾਤੇ ਪਾਕਿਸਤਾਨੀ ਘੁਸਪੈਠੀਏ ਨੂੰ ਦੇਖਿਆ ਜੋ ਸਰਹੱਦ ਪਾਰ ਕਰਕੇ ਕੰਡਿਆਲੀ ਤਾਰ ਦੇ ਨੇੜੇ ਆ ਗਿਆ ਸੀ। ਜਵਾਨਾਂ ਵੱਲੋਂ ਚੇਤਾਵਨੀ ਦੇਣ ਦੇ ਬਾਵਜੂਦ ਜਦੋਂ ਉਹ ਨਹੀਂ ਰੁਕਿਆ ਤਾਂ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਉਹ ਢੇਰ ਹੋ ਗਿਆ। ਮੌਕੇ ਤੋਂ ਉਸ ਦੇ ਕੋਲੋਂ ਕੁਝ ਸ਼ੱਕੀ ਸਮਾਨ ਵੀ ਬਰਾਮਦ ਕੀਤਾ ਗਿਆ ਹੈ।

ਘਟਨਾ ਤੋਂ ਬਾਅਦ ਵਲਟੋਹਾ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਬੀ.ਐਸ.ਐਫ਼. ਅਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਖੇਤਰ ਦੇ ਨੇੜੇ ਇੱਕ ਪਾਕਿਸਤਾਨੀ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਸਰਹੱਦੀ ਸੂਤਰਾਂ ਦੇ ਅਨੁਸਾਰ ਹਾਲੀਆ ਸਮੇਂ ਵਿੱਚ ਸਰਹੱਦ ’ਤੇ ਡ੍ਰੋਨਾਂ ਦੀ ਹਲਚਲ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਅਕਸਰ ਪਾਕਿਸਤਾਨੀ ਤਸਕਰ ਕਣਕ ਦੀ ਕਟਾਈ ਤੋਂ ਪਹਿਲਾਂ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।

 

 

 

#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स