Author : Harbhajan Singh
ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿੱਚ ਜ਼ਿਲ੍ਹਾ ਤਰਨ ਤਾਰਨ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਮਨਦੀਪ ਸਿੰਘ ਮੈਣੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਹ ਸਨਮਾਨ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਦਿੱਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਰਮਨਦੀਪ ਸਿੰਘ ਮੈਣੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਅਜਿਹੇ ਜੁਝਾਰੂ ਅਤੇ ਮਿਹਨਤੀ ਆਗੂਆਂ ਤੋਂ ਵੱਡੀਆਂ ਉਮੀਦਾਂ ਹੁੰਦੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਹਰਮਨਦੀਪ ਸਿੰਘ ਮੈਣੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਮਕਸਦ ਸਾਫ਼-ਸੁਥਰਾ ਪ੍ਰਸ਼ਾਸਨ ਅਤੇ ਲੋਕ-ਹਿਤੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੈ।
ਇਸ ਦੌਰਾਨ ਨਵ-ਨਿਯੁਕਤ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਭਰੋਸਾ ਉਨ੍ਹਾਂ ’ਤੇ ਜਤਾਇਆ ਗਿਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਣਗੇ ਅਤੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਇਲਾਕੇ ਦੇ ਮੁਹਤਬਰ ਵਿਅਕਤੀ ਅਤੇ ਹੋਰ ਸਾਥੀ ਵੀ ਹਾਜ਼ਰ ਰਹੇ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ