Author : Sonu Samyal
ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਰਜਿੰਦਰ ਸ਼ਰਮਾ ਕ੍ਰਿਸ਼ਨਾ ਯੂਨੀਫ਼ਾਰਮ ਵਾਲੇ ਦੀ ਪ੍ਰੇਰਣਾ ਅਤੇ ਅਗਵਾਈ ਹੇਠ ਹੋਈ।
ਜਾਣਕਾਰੀ ਮੁਤਾਬਕ, ਇਲਾਕੇ ਦੇ ਕਈ ਪਰਿਵਾਰਾਂ ਅਤੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਦਾਮਨ ਫੜਿਆ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ।
ਸਮਾਗਮ ਦੌਰਾਨ ਰਜਿੰਦਰ ਸ਼ਰਮਾ ਨੇ ਕਿਹਾ ਕਿ ਲੋਕ ਪੰਜਾਬ ਵਿੱਚ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਨਾਲ ਲੋਕ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ।
ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸਥਾਨਕ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਨੂੰ ਇਲਾਕੇ ਵਿੱਚ ਹੋਰ ਮਜ਼ਬੂਤੀ ਮਿਲੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ