ਸਮਰਾਲਾ ਵਿੱਚ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ

Post by : Jan Punjab Bureau

ਸਮਰਾਲਾ ਤੋਂ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ 328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸਖ਼ਤ ਰੋਸ ਪ੍ਰਗਟ ਕੀਤਾ ਗਿਆ। ਸਮਰਾਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿੱਚ ਅਕਾਲੀ ਦਲ ਦੀ ਇੱਕ ਅਹੰਮ ਪ੍ਰੈਸ ਕਾਨਫਰੰਸ ਕਰਵਾਈ ਗਈ।

ਇਸ ਪ੍ਰੈਸ ਕਾਨਫਰੰਸ ਵਿੱਚ ਸਮਰਾਲਾ, ਖੰਨਾ, ਸਾਹਨੇਵਾਲ ਅਤੇ ਪਾਇਲ ਹਲਕਿਆਂ ਦੇ ਇੰਚਾਰਜਾਂ ਨੇ ਸਾਂਝੀ ਤੌਰ ’ਤੇ ਸ਼ਮੂਲੀਅਤ ਕੀਤੀ। ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਰਾ ਮਾਮਲਾ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਘੜੀ ਗਈ ਸਿਆਸੀ ਸਾਜ਼ਿਸ਼ ਹੈ।

ਉੱਥੇ ਹੀ ਕੌਮੀ ਇਨਸਾਫ਼ ਮੋਰਚੇ ਦੀ ਕਾਲ ’ਤੇ ਕਿਸਾਨ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੁੰਦੀ, ਉਨ੍ਹਾਂ ਦਾ ਅੰਦੋਲਨ ਲਗਾਤਾਰ ਜਾਰੀ ਰਹੇਗਾ।

ਦੂਜੇ ਪਾਸੇ, ਲੋਹੜੀ ਤੋਂ ਪਹਿਲਾਂ ਤਰਨ ਤਾਰਨ ਪੁਲਿਸ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਲ੍ਹਾ ਪੁਲਿਸ ਨੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਗੁੰਮ ਅਤੇ ਚੋਰੀ ਹੋਏ ਦਰਜਨਾਂ ਮੋਬਾਈਲ ਫੋਨ ਟ੍ਰੈਕ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਨੂੰ ਸੁਰੱਖਿਅਤ ਵਾਪਸ ਕਰ ਦਿੱਤੇ। ਐਸ.ਐਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੀ ਲੋਕਾਂ ਵੱਲੋਂ ਖੁੱਲ੍ਹ ਕੇ ਸ਼ਲਾਘਾ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਮੋਗਾ ਪੁਲਿਸ ਵੱਲੋਂ ਸਨੇਚਿੰਗ ਅਤੇ ਨਸ਼ਿਆਂ ਖ਼ਿਲਾਫ਼ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਗਈ। ਭੀਮ ਨਗਰ ਕੈਂਪ ਵਿੱਚ ਮਹਿਲਾ ਦੇ ਗਲੇ ਤੋਂ ਚੇਨ ਸਨੇਚ ਕਰਨ ਵਾਲੇ ਦੋ ਦੋਸ਼ੀਆਂ ਨੂੰ CCTV ਫੁਟੇਜ ਦੇ ਆਧਾਰ ’ਤੇ ਕਾਬੂ ਕੀਤਾ ਗਿਆ।

ਰੋਡ ਸੇਫਟੀ ਮਹੀਨੇ ਤਹਿਤ ਗੁਰਦਾਸਪੁਰ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਦੌਰਾਨ ਵਾਹਨਾਂ ’ਤੇ ਰਿਫਲੈਕਟਰ ਅਤੇ ਰਿਫਲੈਕਟਿਵ ਟੇਪ ਲਗਾਈ ਗਈ ਅਤੇ ਲੋਕਾਂ ਨੂੰ ਹੈਲਮਟ, ਸੀਟ ਬੈਲਟ ਦੀ ਮਹੱਤਤਾ ਨਾਲ ਨਾਲ ਐਮਰਜੈਂਸੀ ਨੰਬਰ 112, 1033 ਅਤੇ 1930 ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Jan. 14, 2026 5:03 p.m. 10
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News