ਅੰਮ੍ਰਿਤਸਰ 'ਚ CASO ਆਪਰੇਸ਼ਨ: ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜ਼ੋਰਦਾਰ ਕਾਰਵਾਈ ਦੀ ਜਾਣਕਾਰੀ

Author : Vikram Singh

ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਤਿੰਨਾਂ ਜੋਨਾਂ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵੱਡੇ ਪੱਧਰ 'ਤੇ CASO (ਕਮੱਬਾਈਨਡ ਐਂਟੀ ਸਿਕੁਰਿਟੀ ਓਪਰੇਸ਼ਨ) ਆਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਕਮਿਸ਼ਨਰ ਪੁਲਿਸ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਕੀਤੀ। ਆਪਰੇਸ਼ਨ ਦੌਰਾਨ ਹਰ ਇੱਕ ਸ਼ੱਕੀ ਵਿਅਕਤੀ ਅਤੇ ਵਾਹਨ ਦੀ ਸਖ਼ਤੀ ਨਾਲ ਜਾਂਚ ਕੀਤੀ ਗਈ ਤਾਂ ਜੋ ਸ਼ਹਿਰ ਦੇ ਸ਼ਾਂਤ ਮਾਹੌਲ ਨੂੰ ਖ਼ਤਰਾ ਪਹੁੰਚਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ।

ਪੁਲਿਸ ਅਫ਼ਸਰਾਂ ਨੇ ਕਿਹਾ ਕਿ ਇਹ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਕਿਸਮ ਦੇ ਗ਼ੈਰਕਾਨੂੰਨੀ ਕੰਮ ਵਿੱਚ ਲਿੱਪਤ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧਤਾ ਜਤਾਈ ਅਤੇ ਸ਼ਹਿਰ ਨੂੰ ਨਸ਼ਾ, ਅਪਰਾਧ ਅਤੇ ਹਿੰਸਾ ਤੋਂ ਬਚਾਉਣ ਲਈ ਸਖ਼ਤ ਤਰੀਕੇ ਨਾਲ ਕੰਮ ਕਰ ਰਹੀ ਹੈ।

ਇਹ CASO ਆਪਰੇਸ਼ਨ ਅੰਮ੍ਰਿਤਸਰ ਦੀ ਸੁਰੱਖਿਆ ਨੂੰ ਬਹਾਲ ਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

Jan. 17, 2026 8:06 p.m. 3
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News