ਅੰਮ੍ਰਿਤਸਰ ਥਾਣਾ ਬੀ ਡਿਵਿਜ਼ਨ ਖੇਤਰ ਵਿੱਚ ਮਕਾਨ ਮਾਲਕ–ਕਿਰਾਏਦਾਰ ਝਗੜੇ ਦੌਰਾਨ ਛੱਤ ਤੋਂ ਡਿੱਗਣ ਕਾਰਨ ਔਰਤ ਦੀ ਮੌਤ

Author : Vikramjeet Singh

ਥਾਣਾ ਬੀ ਡਿਵਿਜ਼ਨ ਦੇ ਅਧੀਨ ਆਉਂਦੇ ਇੱਕ ਇਲਾਕੇ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਦਰਮਿਆਨ ਹੋਏ ਝਗੜੇ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਝਗੜੇ ਸਮੇਂ ਇੱਕ ਔਰਤ ਛੱਤ ਦੇ ਮੂੰਹ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੀ ਡਿਵਿਜ਼ਨ ਅੰਮ੍ਰਿਤਸਰ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾ ਰਹੀ ਹੈ।

Dec. 25, 2025 11:58 a.m. 5
#latest news punjab #jan punjab news
Watch Special Video
Sponsored
Trending News