Author : Beant Singh
ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਨੂੰ ਲੈ ਕੇ ਪਿੰਡ ਬਾਬਰਪੁਰ ਦੀ ਸਮੂਹ ਸੰਗਤ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਦੀਆਂ ਗੁਰੂ ਘਰਾਂ ਦੀਆਂ ਕਮੇਟੀਆਂ ਅਤੇ ਨਗਰ ਦੀ ਸੰਗਤ ਨੇ ਇਕੱਠ ਕਰਕੇ ਇਹ ਮਤਾ ਪਾਸ ਕੀਤਾ ਕਿ ਸਮਾਣਾ ਟਾਵਰ ਮੋਰਚੇ ਵਿੱਚ ਪਿੰਡ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਲਵਾਈ ਜਾਵੇਗੀ ਅਤੇ ਇਸ ਅੰਦੋਲਨ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ।
ਪਿੰਡ ਬਾਬਰਪੁਰ ਦੀ ਸੰਗਤ ਨੇ ਦੱਸਿਆ ਕਿ ਸਮਾਣਾ ਵਿਖੇ ਚੱਲ ਰਹੇ ਧਰਮ ਯੁੱਧ ਮੋਰਚੇ ਵਿੱਚ ਭਾਈ ਗੁਰਜੀਤ ਸਿੰਘ ਪਿਛਲੇ ਲਗਭਗ 17 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਧਰਮ ਦੀ ਅਪਮਾਨਜਨਕ ਘਟਨਾ ਨੂੰ ਰੋਕਿਆ ਜਾ ਸਕੇ।
ਇਸ ਮਸਲੇ ’ਤੇ ਵਿਚਾਰ ਕਰਨ ਲਈ ਪਿੰਡ ਬਾਬਰਪੁਰ ਵਿੱਚ ਗੁਰੂ ਘਰਾਂ ਦੀਆਂ ਕਮੇਟੀਆਂ ਅਤੇ ਨਗਰ ਦੀ ਸੰਗਤ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਮੋਰਚੇ ਦੇ ਸਮਰਥਨ ਲਈ ਇੱਕ ਸਪੈਸ਼ਲ ਕਮੇਟੀ ਬਣਾਈ ਜਾਵੇਗੀ। ਇਹ ਕਮੇਟੀ ਪਿੰਡ ਦੇ ਘਰ-ਘਰ ਡਿਊਟੀ ਲਗਾਏਗੀ ਤਾਂ ਜੋ ਹਰ ਰੋਜ਼ ਪਿੰਡ ਵੱਲੋਂ ਸਮਾਣਾ ਮੋਰਚੇ ਵਿੱਚ ਨਿਰੰਤਰ ਹਾਜ਼ਰੀ ਯਕੀਨੀ ਬਣਾਈ ਜਾ ਸਕੇ।
ਸੰਗਤ ਦੇ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਕਿਸੇ ਇਕ ਵਿਅਕਤੀ ਦਾ ਸੰਘਰਸ਼ ਨਹੀਂ, ਬਲਕਿ ਹਰ ਸਿੱਖ ਅਤੇ ਹਰ ਧਰਮ ਨੂੰ ਮਾਣ-ਸਨਮਾਨ ਦੇਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇ ਗੁਰੂ ਘਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੁੰਦੀ ਹੈ ਤਾਂ ਇਸ ’ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਸੰਗਤ ਨੇ ਇਹ ਵੀ ਅਪੀਲ ਕੀਤੀ ਕਿ ਸਿਰਫ ਗੁਰੂ ਘਰਾਂ ਵਿੱਚ ਮੱਥਾ ਟੇਕਣ ਤੱਕ ਹੀ ਆਪਣੀ ਜ਼ਿੰਮੇਵਾਰੀ ਸੀਮਤ ਨਾ ਰੱਖੀ ਜਾਵੇ, ਸਗੋਂ ਧਰਮ ਅਤੇ ਮਰਯਾਦਾ ਦੀ ਰੱਖਿਆ ਲਈ ਵੀ ਅੱਗੇ ਆਉਣਾ ਹਰ ਸਿੱਖ ਦਾ ਫਰਜ਼ ਹੈ। ਇਸ ਲਈ ਸਾਰੇ ਪਿੰਡਾਂ ਦੀਆਂ ਗੁਰੂ ਘਰ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੋਰਚੇ ਵਿੱਚ ਆਪਣਾ ਯੋਗਦਾਨ ਪਾਉਣ।
ਪਿੰਡ ਬਾਬਰਪੁਰ ਦੀ ਸਮੂਹ ਸੰਗਤ ਨੇ ਐਲਾਨ ਕੀਤਾ ਕਿ ਸਮਾਣਾ ਟਾਵਰ ਧਰਮ ਯੁੱਧ ਮੋਰਚੇ ਵਿੱਚ ਪਿੰਡ ਵੱਲੋਂ ਰੋਜ਼ਾਨਾ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਲਗਾਈ ਜਾਵੇਗੀ ਅਤੇ ਪੂਰੀ ਸ਼ਰਧਾ ਨਾਲ ਇਸ ਅੰਦੋਲਨ ਦਾ ਸਾਥ ਦਿੱਤਾ ਜਾਵੇਗਾ।
ਅੰਤ ਵਿੱਚ ਸੰਗਤ ਨੇ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਕਿਹਾ, “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ,” ਅਤੇ ਸਾਰੇ ਧਰਮਾਂ ਦੀ ਇਜ਼ਤ ਬਚਾਉਣ ਲਈ ਇਕੱਠੇ ਹੋਣ ਦੀ ਅਪੀਲ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ