ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਐਲਾਨ | ਸਮਰਾਲਾ ‘ਚ ਘੁਲਾਲ ਟੋਲ ਪਲਾਜ਼ਾ ਫਰੀ | ਕੌਮੀ ਇਨਸਾਫ਼ ਮੋਰਚਾ

Author : Anurag Sandal

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਟੋਲ ਪਲਾਜ਼ੇ ਫਰੀ ਕਰਨ ਦੀ ਕਾਲ ਦਿੱਤੀ ਗਈ। ਇਸ ਕਾਲ ਦੇ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਗਏ।

ਇਸੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸਮਰਾਲਾ ਦੇ ਘੁਲਾਲ ਟੋਲ ਪਲਾਜ਼ੇ ‘ਤੇ ਇਕੱਠ ਹੋ ਕੇ ਟੋਲ ਪਲਾਜ਼ਾ ਫਰੀ ਕੀਤਾ ਗਿਆ। ਮੌਕੇ ‘ਤੇ ਭਾਰੀ ਗਿਣਤੀ ਵਿੱਚ ਜਥੇਬੰਦੀਆਂ ਦੇ ਮੈਂਬਰ ਮੌਜੂਦ ਰਹੇ ਅਤੇ ਆਵਾਜਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਚਲਾਇਆ ਗਿਆ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾਂਦੀ, ਤਦ ਤੱਕ ਇਹ ਮੋਰਚਾ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਵਰਗੇ ਗੰਭੀਰ ਮਾਮਲਿਆਂ ਲਈ ਸਖਤ ਤੋਂ ਸਖਤ ਕਾਨੂੰਨ ਬਣਾਏ ਜਾਣ ਤਾਂ ਜੋ ਦੋਸ਼ੀਆਂ ਨੂੰ ਕੜੀ ਤੋਂ ਕੜੀ ਸਜ਼ਾ ਮਿਲ ਸਕੇ।

Jan. 13, 2026 6:15 p.m. 111
#ਜਨ ਪੰਜਾਬ #ਪੰਜਾਬ ਖ਼ਬਰਾਂ #Law and Order Punjab
Watch Special Video
Sponsored
Trending News