Author : Lovepreet Singh
ਗੁਰਦਾਸਪੁਰ ਦੇ ਬਟਾਲਾ ਸ਼ਹਿਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ। ਧਮਕੀ ਮਿਲਣ ਦੇ ਨਾਲ ਹੀ ਸਕੂਲ ਪ੍ਰਸ਼ਾਸਨ ਨੇ ਸਿੱਖਿਆ ਵਿਭਾਗ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਸਕੂਲ ਵਿੱਚ ਬੰਬ ਨਿਰੋਧਕ ਦਸਤਾ ਭੇਜਿਆ ਅਤੇ ਪੂਰੇ ਕੈਂਪਸ ਦੀ ਚੈਕਿੰਗ ਸ਼ੁਰੂ ਕਰਵਾ ਦਿੱਤੀ। ਇਸ ਦੌਰਾਨ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਸਟਾਫ ਵਿੱਚ ਕੁਝ ਸਮੇਂ ਲਈ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਰਿਹਾ।
ਸਕੂਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਧਮਕੀ ਵਾਲੀ ਮੇਲ ਮਿਲੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇਗੀ।
ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ