Author : Lovepreet Singh
ਬਟਾਲਾ: ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ ਲਈ ਬੀਤੀ ਦੇਰ ਰਾਤ SSP ਬਟਾਲਾ ਡਾ. ਮਹਿਤਾਬ ਸਿੰਘ ਵੱਲੋਂ ਆਪਣੀ ਸਮੁੱਚੀ ਪੁਲਿਸ ਟੀਮ ਦੇ ਨਾਲ ਬਟਾਲਾ ਦੇ ਅੰਦਰੂਨੀ ਇਲਾਕਿਆਂ ਵਿੱਚ ਪੈਦਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਦੌਰਾਨ ਮੁੱਖ ਚੌਕਾਂ, ਗਲੀਆਂ ਅਤੇ ਸੰਵੇਦਨਸ਼ੀਲ ਇਲਾਕਿਆਂ ‘ਚ ਖ਼ਾਸ ਧਿਆਨ ਦਿੱਤਾ ਗਿਆ।
ਇਸ ਮੌਕੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗਲਤ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਸਕੇ। ਪੁਲਿਸ ਕਰਮਚਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਰ ਪੱਧਰ ‘ਤੇ ਸਖ਼ਤੀ ਅਤੇ ਚੌਕਸੀ ਜ਼ਰੂਰੀ ਹੈ।
ਗੱਲਬਾਤ ਦੌਰਾਨ SSP ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਖ-ਵੱਖ ਸਬ ਡਿਵੀਜ਼ਨਾਂ ਵਿੱਚ ਉਹ ਖੁਦ ਮੌਕੇ ‘ਤੇ ਪਹੁੰਚ ਕੇ ਨਿਯਮਤ ਤੌਰ ‘ਤੇ ਚੈਕਿੰਗ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਕਦਮ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਅਤੇ ਗ਼ੈਰ-ਸਮਾਜਿਕ ਅਨਸਰਾਂ ‘ਚ ਡਰ ਬਣਾਈ ਰੱਖਣ ਲਈ ਚੁੱਕੇ ਜਾ ਰਹੇ ਹਨ।
SSP ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿਓ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਪੁਲਿਸ ਅਤੇ ਜਨਤਾ ਦੀ ਸਾਂਝ ਨਾਲ ਹੀ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ