Author : Lovepreet Singh
ਬਟਾਲਾ: ਪੰਜਾਬ ਭਾਜਪਾ ਦੇ ਉਪ ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਬਟਾਲਾ ਵਿਖੇ ਕੇਂਦਰੀ ਬਜਟ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਦੇ ਬਜਟ ਦੀ ਖੁੱਲ ਕੇ ਤਾਰੀਫ਼ ਕੀਤੀ। ਬਾਜਵਾ ਨੇ ਕਿਹਾ ਕਿ ਕੇਂਦਰੀ ਬਜਟ ਪੰਜਾਬ ਅਤੇ ਦੇਸ਼ ਦੇ ਵੱਡੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ ਜੋ ਵੱਡੇ ਵਿਕਾਸ ਕਾਰਜਾਂ ਲਈ ਮਦਦਗਾਰ ਸਾਬਤ ਹੋਵੇਗਾ।
ਇਸ ਦੇ ਨਾਲ-ਨਾਲ ਬਾਜਵਾ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਗੰਭੀਰ ਸਵਾਲ ਚੁੱਕੇ। ਉਹਨਾਂ ਨੇ ਕਿਹਾ ਕਿ ਆਏ ਦਿਨ ਪੰਜਾਬ ਵਿੱਚ ਹਿੰਸਕ ਘਟਨਾਵਾਂ ਵੱਧ ਰਹੀਆਂ ਹਨ ਅਤੇ ਅੱਜ ਹੀ ਜਲੰਧਰ ਵਿੱਚ ਆਪਣੀ ਹੀ ਪਾਰਟੀ ਦੇ ਇੱਕ ਵਿਅਕਤੀ ਦੀ ਹੱਤਿਆ ਹੋਈ ਹੈ, ਜੋ ਬਹੁਤ ਚਿੰਤਾਜਨਕ ਗੱਲ ਹੈ। ਇਸ ਦੇ ਨਾਲ ਬਾਜਵਾ ਨੇ ਪੱਤਰਕਾਰਾਂ 'ਤੇ ਹੋ ਰਹੇ ਹਮਲਿਆਂ ਦੀ ਵੀ ਨਿੰਦਾ ਕੀਤੀ ਤੇ ਇਸ ਸਬੰਧੀ ਸਵਾਲ ਉਠਾਏ।
ਫਤਿਹ ਜੰਗ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਵੱਲੋਂ ਕੇਂਦਰੀ ਮੰਤਰੀ ਬਿੱਟੂ 'ਤੇ ਕੀਤੀ ਟਿੱਪਣੀ ਬਾਰੇ ਵੀ ਆਪਣਾ ਸਪਸ਼ਟ ਮਤ ਪ੍ਰਗਟਾਇਆ। ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਐਸੇ ਬਚਕਾਨੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਅਤੇ ਉਹਨਾਂ ਨੇ ਬਿੱਟੂ ਨੂੰ ਜਾਣ-ਬੁਝ ਕੇ ਟਾਰਗੇਟ ਕੀਤਾ ਹੈ। ਕਿਸੇ ਨੂੰ ਗੱਦਾਰ ਕਹਿਣਾ ਗਲਤ ਹੈ ਕਿਉਂਕਿ ਲੋਕਾਂ ਨੇ ਉਹਨਾਂ ਨੂੰ ਸੰਸਦ ਵਿੱਚ ਕਾਨੂੰਨ ਬਣਾਉਣ ਲਈ ਚੁਣਿਆ ਹੈ ਅਤੇ ਇਹ ਦੁਨੀਆ ਭਰ ਵਿੱਚ ਦੇਖਿਆ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀਆਂ ਇਹ ਹਰਕਤਾਂ ਕਾਂਗਰਸ ਦੇ ਲਈ ਖਤਰਨਾਕ ਸਾਬਤ ਹੋ ਰਹੀਆਂ ਹਨ ਅਤੇ ਜੇ ਉਹ ਕਾਂਗਰਸ ਦੇ ਅਸਲੀ ਨੇਤਾ ਰਹਿੰਦੇ ਤਾਂ ਭਾਜਪਾ ਨੂੰ ਕਿਸੇ ਦੀ ਲੋੜ ਨਹੀਂ ਪੈਂਦੀ। ਬਾਜਵਾ ਨੇ ਇਹ ਵੀ ਜੋੜਿਆ ਕਿ ਰਾਹੁਲ ਗਾਂਧੀ ਖੁਦ ਹੀ ਕਾਂਗਰਸ ਨੂੰ ਹੌਲੀ-ਹੌਲੀ ਖਤਮ ਕਰ ਰਹੇ ਹਨ।
ਇਸ ਮੌਕੇ ਤੇ ਬਾਜਵਾ ਨੇ ਕਿਹਾ ਕਿ ਭਾਰਤ ਵਿੱਚ ਲੋਕਾਂ ਦੀ ਤਰੱਕੀ ਅਤੇ ਸੁਰੱਖਿਆ ਲਈ ਸਾਫ਼ ਸੂਚਨਾ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਜ਼ਰੂਰੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ