Author : Lovepreet Singh
ਗੁਰਦਾਸਪੁਰ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਪਿੰਡ ਭਾਗੋਕਾਵਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਰਵਿਦਾਸ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ SSP ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਲਿਸ ’ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਪਿੰਡ ਦੇ ਇੱਕ ਬੇਕਸੂਰ ਵਿਅਕਤੀ ਉੱਪਰ ਜਾਣ-ਬੁੱਝ ਕੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ।
ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੱਸਿਆ ਕਿ ਪਿੰਡ ਭਾਗੋਕਾਵਾਂ ਵਿੱਚ ਰਵਿਦਾਸ ਭਾਈਚਾਰੇ ਵੱਲੋਂ ਇੱਕ ਧਾਰਮਿਕ ਸਥਾਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨੂੰ ਰਾਜਨੀਤੀ ਦੀ ਭੇਟ ਚੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ।
ਧਰਨਾਕਾਰੀਆਂ ਨੇ ਦਾਅਵਾ ਕੀਤਾ ਕਿ ਕੁਝ ਮਹੀਨੇ ਪਹਿਲਾਂ ਪਿੰਡ ਵਿੱਚ ਇੱਕ ਹੋਰ ਘਟਨਾ ਵਾਪਰੀ ਸੀ, ਜਿਸ ਸਬੰਧੀ ਉਹਨਾਂ ਨੇ ਖੁਦ ਪ੍ਰਸ਼ਾਸਨ ਕੋਲ ਸ਼ਿਕਾਇਤ ਕੀਤੀ ਸੀ। ਹੁਣ ਉਸੇ ਮਾਮਲੇ ਨਾਲ ਜੋੜ ਕੇ ਪਿੰਡ ਦੇ ਇੱਕ ਬੇਕਸੂਰ ਵਿਅਕਤੀ ਉੱਪਰ ਝੂਠਾ ਤੇ ਬੇਬੁਨਿਆਦ ਕੇਸ ਦਰਜ ਕੀਤਾ ਜਾ ਰਿਹਾ ਹੈ। ਇਸ ਗੱਲ ਤੋਂ ਨਾਰਾਜ਼ ਹੋ ਕੇ ਅੱਜ ਰਵਿਦਾਸ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ SSP ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਸਾਫ ਕਿਹਾ ਕਿ ਜਦ ਤੱਕ ਝੂਠਾ ਪਰਚਾ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਮਾਮਲੇ ਸਬੰਧੀ SSP ਗੁਰਦਾਸਪੁਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ।
ਉੱਥੇ ਹੀ ਇਸ ਮਾਮਲੇ ’ਚ ਪੁਲਿਸ ਪੱਖੋਂ ਕਿਹਾ ਗਿਆ ਕਿ ਪੁਲਿਸ ਕਦੇ ਵੀ ਕਿਸੇ ਨਾਲ ਬੇਇਨਸਾਫੀ ਨਹੀਂ ਕਰਦੀ। ਧਰਨਾਕਾਰੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਨਵੈਸਟੀਗੇਸ਼ਨ ਅਫਸਰ ਨੂੰ ਬਦਲ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਸੱਚ ਹੋਵੇਗਾ, ਉਸ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ