Author : Lovepreet Singh
ਦੀਨਾਨਗਰ ਦੇ ਪਿੰਡ ਭਟੋਆ ਵਿੱਚ ਸਥਿਤ ਜਠੇਰਿਆਂ ਵਾਲੇ ਮੰਦਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਦਾਨ ਪੇਟੀ ਦੀ ਨਕਦੀ ਚੋਰੀ ਹੋ ਗਈ। ਘਟਨਾ ਦਾ ਪਤਾ ਸਵੇਰੇ ਲੱਗਾ, ਜਦੋਂ ਪਿੰਡ ਦੇ ਨਿਵਾਸੀ ਦਰਸ਼ਨ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਮੰਦਰ ਮੱਥਾ ਟੇਕਣ ਗਏ। ਜਦੋਂ ਉਹ ਅੰਦਰ ਪਹੁੰਚੇ, ਤਾਂ ਮੰਦਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਸੀ ਅਤੇ ਦਾਨ ਪੇਟੀ ਤੋੜੀ ਹੋਈ ਮਿਲੀ।
ਚੋਰਾਂ ਨੇ ਦਾਨ ਪੇਟੀ ਵਿੱਚੋਂ ਸਾਰੀ ਨਕਦੀ ਲੈ ਕੇ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਤੁਰੰਤ 112 ਨੰਬਰ 'ਤੇ ਦਿੱਤੀ ਗਈ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ ਦਾ ਜਾਇਜ਼ਾ ਲਿਆ ਅਤੇ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਧਿਰ ਅਤੇ ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਲਿਖਤੀ ਦਰਖਾਸਤ ਦਿੱਤੀ ਗਈ ਹੈ। ਦਰਸ਼ਨ ਕੁਮਾਰ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਹੁਣ ਧਾਰਮਿਕ ਸਥਾਨ ਵੀ ਸੁਰੱਖਿਅਤ ਨਹੀਂ ਰਹੇ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ