Author : Sonu Samyal
ਦੀਨਾਨਗਰ : ਹਲਕਾ ਦੀਨਾਨਗਰ ਦੇ ਨਿਵਾਸੀਆਂ ਅਤੇ ਖਾਸ ਕਰਕੇ ਕਿਸਾਨਾਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਹੰਢਾ ਰਹੇ ਲੋਕਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਪੰਜਾਬ ਸਰਕਾਰ ਵੱਲੋਂ ਤਾਲਿਬਪੁਰ ਪੰਡੋਰੀ ਤੋਂ ਪੁਰਾਣਾ ਸ਼ਾਲਾ, ਵਾਇਆ ਕੋਟ ਚੋਹਲ, ਪੰਚੋਲ, ਡੀਨਾ ਚੈੱਕ ਲਿੰਕ ਰੋਡ ਦੇ ਵਿਸ਼ੇਸ਼ ਰਿਪੇਅਰ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੀ ਅਗਵਾਈ ਹੇਠ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਹਲਕਾ ਇੰਚਾਰਜ ਸ੍ਰੀ ਸ਼ਮਸ਼ੇਰ ਸਿੰਘ ਵੱਲੋਂ ਫਰਵਰੀ 2026 ਵਿੱਚ ਇਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਪ੍ਰੋਜੈਕਟ ਦੀਆਂ ਖਾਸ ਗੱਲਾਂ:
ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਬਹੁਤ ਬੁਰੀ ਹਾਲਤ ਵਿੱਚ ਸੀ ਅਤੇ ਬਣਦਿਆਂ ਸਾਰ ਹੀ ਟੁੱਟ ਗਈ ਸੀ। ਵੱਡੇ-ਵੱਡੇ ਟੋਇਆਂ ਕਾਰਨ ਜਿੱਥੇ ਆਮ ਲੋਕਾਂ ਦਾ ਲੰਘਣਾ ਮੁਸ਼ਕਿਲ ਸੀ, ਉੱਥੇ ਹੀ ਬੀਮਾਰ ਮਰੀਜ਼ਾਂ ਨੂੰ ਹਸਪਤਾਲ ਲਿਜਾਣਾ ਵੀ ਖਤਰਨਾਕ ਹੋ ਚੁੱਕਿਆ ਸੀ। ਸਭ ਤੋਂ ਵੱਧ ਦਿੱਕਤ ਗੰਨਾ ਉਤਪਾਦਕ ਕਿਸਾਨਾਂ ਨੂੰ ਆ ਰਹੀ ਸੀ, ਜਿਨ੍ਹਾਂ ਦੀਆਂ ਟਰਾਲੀਆਂ ਇਸ ਰਸਤੇ 'ਤੇ ਹਾਦਸਿਆਂ ਦਾ ਸ਼ਿਕਾਰ ਹੁੰਦੀਆਂ ਸਨ। ਹੁਣ ਇਸ ਨਵੀਂ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ