Author : Bhupinder Kumar
ਕੋਟਕਪੂਰਾ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ 47ਵੇਂ ਸਥਾਪਨਾ ਦਿਵਸ ਮੌਕੇ ਵੱਡੇ ਉਤਸ਼ਾਹ ਨਾਲ ਸਮਾਰੋਹ ਮਨਾਇਆ ਗਿਆ। ਇਸ ਮੌਕੇ ਡੋਢਾ ਚੌਕ ਵਿੱਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਪਾਰਟੀ ਵਰਕਰਾਂ ਨੇ ਇਕੱਠੇ ਹੋ ਕੇ ਜਸ਼ਨ ਮਨਾਇਆ।
ਇਸ ਸਮਾਰੋਹ ਦੀ ਅਗਵਾਈ ਸਵਰਗੀ ਸਾਬਕਾ ਜ਼ਿਲ੍ਹਾ ਪ੍ਰਧਾਨ ਸ੍ਰੀ ਗਾਇਤ੍ਰੀ ਪ੍ਰਕਾਸ਼ ਸ਼ਰਮਾ ਦੇ ਬੇਟੇ ਅਜੀਤ ਪ੍ਰਕਾਸ਼ ਸ਼ਰਮਾ ਵੱਲੋਂ ਕੀਤੀ ਗਈ। ਉਨ੍ਹਾਂ ਨੇ ਪਾਰਟੀ ਵਰਕਰਾਂ ਦੀ ਮੌਜੂਦਗੀ ਵਿੱਚ ਲੱਡੂ ਵੰਡ ਕੇ ਸਥਾਪਨਾ ਦਿਵਸ ਨੂੰ ਯਾਦਗਾਰ ਬਣਾਇਆ।
ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ, ਜਿਨ੍ਹਾਂ ਵਿੱਚ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਮੈਂਗੀ, ਜ਼ਿਲ੍ਹਾ ਐਕਸ ਜਰਨਲ ਸਕੱਤਰ ਅਸ਼ੋਕ ਕੁਮਾਰ ਮਿੱਤਲ, ਜ਼ਿਲ੍ਹਾ ਵਾਈਸ ਪ੍ਰਧਾਨ ਪਵਨ ਸ਼ਰਮਾ, ਬਾਲਾ ਜੀ ਲੰਗਰ ਸੇਵਾ ਸੰਮਤੀ ਦੇ ਚੇਅਰਮੈਨ ਦੀਪਕ ਗੋਇਲ, ਅਮਿਤ ਕੁਮਾਰ, ਗਗਨ ਅਹੂਜਾ, ਵਰਿੰਦਰ ਠੇਕੇਦਾਰ, ਭਾਰਤ ਭੂਸ਼ਨ ਸਾਬਕਾ ਐਮਸੀ, ਨਵਦੀਪ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਕਈ ਵਰਕਰ ਮੌਜੂਦ ਸਨ।
ਵਕਤਾਵਾਂ ਨੇ ਕਿਹਾ ਕਿ ਭਾਜਪਾ ਨੇ ਪਿਛਲੇ 47 ਸਾਲਾਂ ਵਿੱਚ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕੀਤੀ।
ਇਸ ਸਮਾਗਮ ਦੌਰਾਨ ਪੂਰਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਵਰਕਰਾਂ ਨੇ ਆਪਸੀ ਭਾਈਚਾਰੇ ਅਤੇ ਇਕਤਾ ਦਾ ਸੰਦੇਸ਼ ਦਿੱਤਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ