Author : Anurag Sandal
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬਜਟ 2026 ਦੇ ਸੰਬੰਧ ਵਿੱਚ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਜੋ ਸਰਵੇਖਣ ਪੇਸ਼ ਕੀਤਾ ਸੀ, ਉਸ ਤੋਂ ਇਹ ਅੰਦਾਜ਼ਾ ਲੱਗਦਾ ਸੀ ਕਿ ਉਹ ਕਿਸੇ ਵੀ ਵਰਗ ਨੂੰ ਕੋਈ ਰਾਹਤ ਨਹੀਂ ਦੇਣਗੇ, ਅਤੇ ਅਸਲ ਵਿੱਚ ਵੀ ਇਹੀ ਹੋਇਆ। ਬਜਟ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਕਿਸੇ ਹੋਰ ਵਰਗ ਲਈ ਕੋਈ ਵੱਡੀ ਸਹੂਲਤ ਨਹੀਂ ਦਿੱਤੀ ਗਈ।
ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਯੂਰੀਆ ਦੇ ਭਾਅ ਵਧਾਉਣ ਦਾ ਫੈਸਲਾ ਕੀਤਾ ਹੈ, ਕਿਉਂਕਿ ਪਹਿਲਾਂ 50 ਕਿਲੋ ਦਾ ਥੈਲਾ ਹੁੰਦਾ ਸੀ, ਹੁਣ 40 ਕਿਲੋ ਦਾ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਮਦਦ ਦੀ ਥਾਂ ਉਨ੍ਹਾਂ 'ਤੇ ਬੋਝ ਵਧੇਗਾ। ਦੂਜੇ ਪਾਸੇ, ਸਰਕਾਰ ਨੇ ਸਬਸਿਡੀ ਦੀ ਗੱਲ ਕੀਤੀ ਹੈ ਪਰ ਇਹ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੀ ਗੱਲ ਬਹੁਤ ਵੱਡਾ ਡਰਾਮਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਭਾਜਪਾ ਸਰਕਾਰ ਕੁਝ ਨਹੀਂ ਕਰਨਾ ਚਾਹੁੰਦੀ, ਤਾਂ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ।
ਉਨ੍ਹਾਂ ਨੇ ਪੰਜਾਬ ਦੀਆਂ ਪੰਜ ਮੁੱਖ ਫਸਲਾਂ ਦੀ ਹਾਲਤ ਬਿਆਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਵੱਡੀ ਆਰਥਿਕ ਤੰਗੀ ਵਿੱਚ ਹਨ। ਪਹਿਲਾਂ ਹੜਾਂ ਕਾਰਨ 24 ਤੋਂ 25 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ, ਝੋਨੇ ਦੀ ਫਸਲ ਵਿੱਚ 10 ਕੁਇੰਟਲ ਪ੍ਰਤੀ ਏਕੜ ਘਟਾਅ ਆਇਆ, ਮੱਕੀ ਦੀ ਫਸਲ ਦਾ ਝਾੜ 15 ਤੋਂ 20 ਕੁਇੰਟਲ ਘਟ ਗਿਆ, ਅਤੇ ਆਲੂ ਦੀ ਫਸਲ ਵੀ ਮੀਂਹ ਕਾਰਨ ਖਰਾਬ ਹੋ ਗਈ। ਆਲੂ ਦੀ ਫਸਲ ਤਿਆਰ ਖੜੀ ਸੀ ਪਰ ਮੀਂਹ ਨੇ ਉਸ ਨੂੰ ਬਰਬਾਦ ਕਰ ਦਿੱਤਾ। ਇਸ ਤਰ੍ਹਾਂ ਕਿਸਾਨ ਲਗਾਤਾਰ ਆਰਥਿਕ ਨੁਕਸਾਨ ਸਹਿ ਰਹੇ ਹਨ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਨਾ ਤਾਂ ਸੂਬਾ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੈ। ਬਜਟ ਵਿੱਚ ਕਿਸਾਨਾਂ ਲਈ ਵਾਅਦਿਆਂ ਨੂੰ ਪਿੱਛੇ ਛੱਡ ਕੇ ਸਿਰਫ ਖੇਤੀਬਾੜੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਕਿਸਾਨਾਂ ਨੂੰ ਹੁਣ ਸਮਝ ਆ ਚੁੱਕੀ ਹੈ ਕਿ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਮਦਦ ਕਰਨ ਦੀ ਇੱਛਾ ਨਹੀਂ ਰੱਖੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ