Author : Sonu Samyal
ਗੁਰਦਾਸਪੁਰ ਦੀ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (Convocation 2026) ਵੱਲੋਂ ਆਪਣੀ ਪਹਿਲੀ ਕਨਵੋਕੇਸ਼ਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਇਤਿਹਾਸਕ ਸਮਾਰੋਹ 23 ਅਪ੍ਰੈਲ 2026 ਨੂੰ ਆਯੋਜਿਤ ਕੀਤਾ ਜਾਵੇਗਾ, ਜੋ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਮੰਨਿਆ ਜਾ ਰਿਹਾ ਹੈ।
ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਐਸ. ਕੇ. ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਕਨਵੋਕੇਸ਼ਨ ਸੰਸਥਾ ਲਈ ਬਹੁਤ ਮਾਣ ਵਾਲਾ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਰੋਹ ਯੂਨੀਵਰਸਿਟੀ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਪ੍ਰਤੀਕ ਹੋਵੇਗਾ।
ਇਸ ਸਮਾਰੋਹ ਵਿੱਚ ਪੰਜਾਬ ਦੇ ਮਾਨਯੋਗ ਗਵਰਨਰ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣਗੇ। ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਕੁੱਲ 525 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਵਿਦਿਆਰਥੀ 2022, 2023 ਅਤੇ 2024 ਦੇ ਬੈਚਾਂ ਨਾਲ ਸੰਬੰਧਤ ਹਨ ਜਿਨ੍ਹਾਂ ਨੇ ਆਪਣੀ ਪੜ੍ਹਾਈ ਸਫਲਤਾਪੂਰਵਕ ਪੂਰੀ ਕੀਤੀ ਹੈ।
ਵਾਇਸ ਚਾਂਸਲਰ ਨੇ ਦੱਸਿਆ ਕਿ ਯੂਨੀਵਰਸਿਟੀ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਇਹ ਕਨਵੋਕੇਸ਼ਨ ਵਿਦਿਆਰਥੀਆਂ ਲਈ ਇੱਕ ਯਾਦਗਾਰ ਪਲ ਹੋਵੇਗਾ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਮਾਰੋਹ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵਿਦਿਆਰਥੀਆਂ ਤੇ ਸਟਾਫ਼ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ