ਡੇਰਾ ਬਾਬਾ ਨਾਨਕ: ਛੁੱਟੀ ’ਤੇ ਆਏ ITBP ਫੌਜੀ ਜਵਾਨ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਵੱਲੋਂ ਇਨਸਾਫ ਦੀ ਮੰਗ

Author : Lovepreet Singh

ਡੇਰਾ ਬਾਬਾ ਨਾਨਕ |
ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਸਾਜਨ ਤੋਂ ਛੁੱਟੀ ‘ਤੇ ਘਰ ਆਏ ਇੱਕ ਫੌਜੀ ਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।

ਮ੍ਰਿਤਕ ਦੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ, ਜੋ ਕਿ ਇੰਡੀਅਨ ਤਿੱਬਤ ਬਾਰਡਰ ਪੁਲੀਸ (ITBP) ਵਿੱਚ ਹੋਲਦਾਰ ਵਜੋਂ ਹਿਮਾਚਲ ਪ੍ਰਦੇਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ, ਬੀਤੀ 4 ਦਸੰਬਰ ਨੂੰ ਇੱਕ ਮਹੀਨੇ ਦੀ ਛੁੱਟੀ ‘ਤੇ ਘਰ ਆਇਆ ਸੀ।

ਉਹ ਬੀਤੇ ਦਿਨ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਅਵਾਨ ਜਾ ਰਿਹਾ ਸੀ। ਜਦੋਂ ਉਹ ਪਿੰਡ ਝੰਗੀ ਪੰਨਵਾ ਦੇ ਨਜ਼ਦੀਕ ਪਹੁੰਚਿਆ ਤਾਂ ਅੱਗੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਟਰਾਲੀ-ਟਰੈਕਟਰ ਨਾਲ ਉਸ ਦੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਫੌਜੀ ਜਵਾਨ ਸਤਨਾਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮੌਕੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।

Dec. 23, 2025 7:41 p.m. 123
#latest news punjab #jan punjab news
Watch Special Video
Sponsored
Trending News