Author : Lovepreet Singh
ਅੱਜ ਹਲਕਾ ਡੇਰਾ ਬਾਬਾ ਨਾਨਕ ਵਿੱਚ BJP ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਵੱਲੋਂ ਪਾਰਟੀ ਵਰਕਰਾਂ ਲਈ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਵਾਸੀਆਂ ਲਈ ਕੀਤੇ ਜਾ ਰਹੇ ਲੋਕ ਭਲਾਈ ਪ੍ਰੋਗਰਾਮਾਂ ਅਤੇ ਨਵੀਨਤਮ ਤਕਨਾਲੋਜੀ ਖੇਤਰ ਵਿੱਚ ਹੋ ਰਹੇ ਵਿਕਾਸ ਬਾਰੇ ਜਾਣੂ ਕਰਵਾਇਆ ਗਿਆ।
ਉਹਨਾਂ ਖਾਸ ਤੌਰ 'ਤੇ ਦਿੱਲੀ ਦੇ ਭਾਰਤ ਮੰਡਪਮ ਵਿੱਚ ਹੋਏ ਅੰਤਰਰਾਸ਼ਟਰੀ AI ਸਮਿੱਟ ਦਾ ਜ਼ਿਕਰ ਕੀਤਾ, ਜਿਸ ਵਿੱਚ ਏਆਈ ਖੇਤਰ ਦੇ ਸੀ.ਓ ਸੈਮ ਅਲਟਮੈਨ, ਗੂਗਲ ਦੇ ਸੁੰਦਰ ਪਿਚਾਈ, ਮੈਕਰੋਸੌਫਟ ਦੇ ਪ੍ਰਤੀਨਿਧੀ ਅਤੇ ਹੋਰ ਅਗੂਆਂ ਨੇ ਭਾਗ ਲਿਆ। ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਇਹ ਸਾਡੇ ਦੇਸ਼ ਲਈ ਮਾਣ ਵਾਲੀ ਗੱਲ ਹੈ ਕਿ ਭਾਰਤ ਨੇ ਅੰਤਰਰਾਸ਼ਟਰੀ AI ਸਮਿੱਟ ਦੀ ਮੇਜ਼ਬਾਨੀ ਕੀਤੀ।
ਉਨ੍ਹਾਂ ਕਾਂਗਰਸ ਪਾਰਟੀ ਦੇ ਨੌਜਵਾਨ ਸਮਰਥਕਾਂ ਵੱਲੋਂ ਇਸ ਸਮਿੱਟ 'ਚ ਕੀਤੇ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਨੂੰ ਭਾਰਤ ਦੀ ਇੱਜ਼ਤ ਲਈ ਖ਼ਤਰਾ ਕਹਿ ਕੇ ਸਿਆਸੀ ਜ਼ਿੰਮੇਵਾਰੀ ਦਾ ਮੱਤਵ ਉਭਾਰਿਆ। ਉਹਨਾਂ ਕਿਹਾ ਕਿ ਸਿਆਸੀ ਅੰਤਰ ਹੋ ਸਕਦਾ ਹੈ, ਪਰ ਦੇਸ਼ ਦੀ ਇੱਜ਼ਤ ਅਤੇ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦੀ ਸਾਖ ਹਮੇਸ਼ਾਂ ਸਿਆਸੀ ਵਿਰੋਧ ਤੋਂ ਉੱਪਰ ਹੋਣੀ ਚਾਹੀਦੀ ਹੈ।
ਵਿਜੇ ਕੁਮਾਰ ਸੋਨੀ ਨੇ ਪਾਰਟੀ ਵਰਕਰਾਂ ਨੂੰ ਸਮਝਾਇਆ ਕਿ ਦੇਸ਼ ਦੇ ਮਾਣ ਤੇ ਸਿਆਸੀ ਹਿੱਤਾਂ ਵਿਚ ਫਰਕ ਕਰਨ ਦੀ ਲੋੜ ਹੈ ਅਤੇ ਸਿਰਫ਼ ਪ੍ਰਦਰਸ਼ਨ ਨਹੀਂ, ਸਹੀ ਤਰੀਕੇ ਨਾਲ ਆਪਣੇ ਵਿਚਾਰ ਰੱਖਣਾ ਜ਼ਰੂਰੀ ਹੈ। ਇਸ ਮੀਟਿੰਗ ਵਿੱਚ ਭਾਰਤੀ ਲੋਕ ਭਲਾਈ ਪ੍ਰੋਗਰਾਮਾਂ ਅਤੇ ਤਕਨਾਲੋਜੀ ਖੇਤਰ ਵਿੱਚ ਭਾਰਤ ਦੀ ਅਹੰਕਾਰਪੂਰਕ ਸਥਿਤੀ ਬਾਰੇ ਵੀ ਚਰਚਾ ਕੀਤੀ ਗਈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ