Author : Lovepreet Singh
ਡੇਰਾ ਬਾਬਾ ਨਾਨਕ:
ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਦੇ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ, ਜਦਕਿ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਗਿਆ ਹੈ।
ਪੁਲਿਸ ਅਨੁਸਾਰ, ਕਤਲ ਕੇਸ ਦੀ ਜਾਂਚ ਦੌਰਾਨ ਮਿਲੀਆਂ ਸੂਚਨਾਵਾਂ ਦੇ ਆਧਾਰ ’ਤੇ ਟੀਮ ਨੇ ਮੁਲਜ਼ਮਾਂ ਨੂੰ ਘੇਰ ਲਿਆ। ਇਸ ਦੌਰਾਨ ਮੁਲਜ਼ਮਾਂ ਵੱਲੋਂ ਪੁਲਿਸ ’ਤੇ ਫਾਇਰਿੰਗ ਕੀਤੀ ਗਈ, ਜਿਸ ਦੇ ਜਵਾਬ ’ਚ ਪੁਲਿਸ ਨੇ ਆਤਮ-ਰੱਖਿਆ ਵਿੱਚ ਗੋਲੀ ਚਲਾਈ। ਐਨਕਾਊਂਟਰ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੌਕੇ ਤੋਂ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ’ਤੇ DIG ਅਤੇ SSP ਬਟਾਲਾ ਵੀ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉੱਚ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ