Author : Sonu Samyal
ਗੁਰਦਾਸਪੁਰ ਦੇ ਧਾਰੀਵਾਲ ਵਿੱਚ ਨਗਰ ਕੌਂਸਲ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਚੇਤ ਨਜ਼ਰ ਆ ਰਿਹਾ ਹੈ। ਇਸੇ ਤਹਿਤ ਡੀਆਈਜੀ ਬਾਰਡਰ ਰੇਂਜ ਸੰਦੀਪ ਕੋਇਲ ਧਾਰੀਵਾਲ ਪਹੁੰਚੇ ਅਤੇ ਚੋਣੀ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਡੀਆਈਜੀ ਸੰਦੀਪ ਕੋਇਲ ਨੇ ਚੋਣ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਕਿਹਾ।
ਉਨ੍ਹਾਂ ਨੇ ਚੋਣ ਵਾਲੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ