Author : Sonu Samyal
ਦੀਨਾਨਗਰ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਸ਼ਾਮਲ ਹੋਏ। ਉਨ੍ਹਾਂ ਨੇ ਚੋਣਾਂ ਨਾਲ ਸੰਬੰਧਿਤ ਪਾਰਟੀ ਦੀ ਰਣਨੀਤੀ, ਸੰਗਠਨਾਤਮਕ ਤਿਆਰੀਆਂ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਨੇਤਾਵਾਂ ਨੇ ਕਿਹਾ ਕਿ ਪਾਰਟੀ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਰਹੀ ਹੈ ਅਤੇ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਨੇਤਾਵਾਂ ਨੇ ਵਿਰੋਧੀ ਧਿਰਾਂ ‘ਤੇ ਵੀ ਤਿੱਖੇ ਤੀਰ ਛੱਡੇ ਅਤੇ ਕਿਹਾ ਕਿ ਜਨਤਾ ਹੁਣ ਵਿਕਾਸ ਅਤੇ ਪਾਰਦਰਸ਼ੀ ਰਾਜਨੀਤੀ ਨੂੰ ਹੀ ਤਰਜੀਹ ਦੇ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ