Author : Sonu Samyal
ਦੀਨਾਨਗਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਹੁਣ ਸਖ਼ਤ ਰਵੱਈਆ ਅਪਣਾ ਲਿਆ ਹੈ। ਕਾਰਜ ਸਾਧਕ ਅਫ਼ਸਰ ਸਰਦਾਰ ਭੁਪਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨਾਂ ਜਾਂ ਸੜਕਾਂ ‘ਤੇ ਗੈਰਕਾਨੂੰਨੀ ਕਬਜ਼ੇ ਕੀਤੇ ਗਏ ਹਨ, ਉਹਨਾਂ ਨੂੰ ਤੁਰੰਤ ਹਟਾਇਆ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੱਲੋਂ ਚੇਤਾਵਨੀ ਦੇ ਬਾਵਜੂਦ ਕਬਜ਼ੇ ਨਾ ਹਟਾਏ ਗਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਨਜਾਇਜ਼ ਕਬਜ਼ਿਆਂ ਦਾ ਹਟਾਇਆ ਜਾਣਾ ਜ਼ਰੂਰੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ