Author : Sonu Samyal
Dinanagar Road Project : ਦੀਨਾਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਅੱਜ ਝੰਡੇਚੱਕ ਬਾਈਪਾਸ ਤੋਂ ਗੁਰਦਾਸਪੁਰ ਤੱਕ ਵਾਇਆ ਪਨਿਆੜ-ਅੱਬਲਖੈਰ ਬਣਨ ਵਾਲੀ ਮਹੱਤਵਪੂਰਨ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਲਗਭਗ 16.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਹ 9 ਕਿਲੋਮੀਟਰ ਲੰਮੀ ਸੜਕ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਵਾਜਾਈ ਨੂੰ ਵੀ ਕਾਫੀ ਸੁਗਮ ਬਣਾਏਗੀ। ਇਸ ਮੌਕੇ ਐਸ.ਡੀ.ਐਮ ਦੀਨਾਨਗਰ ਰਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਸਿੱਧਾ ਫਾਇਦਾ ਮਿਲੇਗਾ, ਜਦਕਿ ਹਰ ਰੋਜ਼ ਇਸ ਰਸਤੇ ਤੋਂ ਲੰਘਣ ਵਾਲੇ ਹਜ਼ਾਰਾਂ ਯਾਤਰੀਆਂ ਲਈ ਸਫਰ ਹੋਰ ਵੀ ਆਸਾਨ ਅਤੇ ਸੁਰੱਖਿਅਤ ਬਣੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੜਕ ਨੂੰ ਪਹਿਲਾਂ ਨਾਲੋਂ ਵਧੇਰੇ ਚੌੜਾ ਅਤੇ ਆਧੁਨਿਕ ਢੰਗ ਨਾਲ ਵਿਕਸਿਤ ਕੀਤਾ ਜਾਵੇਗਾ। ਗੁਰਦਾਸਪੁਰ ਤੋਂ ਅੱਬਲਖੈਰ ਤੱਕ ਸੜਕ ਦੀ ਚੌੜਾਈ 33 ਫੁੱਟ ਹੋਵੇਗੀ, ਜਦਕਿ ਅੱਬਲਖੈਰ ਤੋਂ ਦੀਨਾਨਗਰ ਬਾਈਪਾਸ ਤੱਕ ਇਹ 23 ਫੁੱਟ ਚੌੜੀ ਬਣਾਈ ਜਾਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਅਗਲੇ ਪੰਜ ਸਾਲਾਂ ਤੱਕ ਇਸਦੀ ਦੇਖਭਾਲ ਅਤੇ ਰੱਖ-ਰਖਾਅ ਦੀ ਪੂਰੀ ਜ਼ਿੰਮੇਵਾਰੀ ਨਿਰਮਾਣ ਕਰਨ ਵਾਲੀ ਕੰਪਨੀ ਦੀ ਹੋਵੇਗੀ। ਇਸ ਨਾਲ ਲੋਕਾਂ ਨੂੰ ਲੰਬੇ ਸਮੇਂ ਤੱਕ ਸੁਧਰੇ ਹੋਏ ਰਸਤੇ ਅਤੇ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ।
ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਨਾਨਗਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਵਿੱਚ ਹੋਰ ਵਿਕਾਸ ਕਾਰਜਾਂ ਦੇ ਨਾਲ-ਨਾਲ ਸੜਕਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ’ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚਕਾਰ ਕਨੈਕਟੀਵਿਟੀ ਮਜ਼ਬੂਤ ਹੋ ਸਕੇ।
ਇਸ ਮੌਕੇ ਕਈ ਸਥਾਨਕ ਆਗੂ, ਸਰਪੰਚ ਅਤੇ ਪਾਰਟੀ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸਮਾਗਮ ਵਿੱਚ ਰਿਟਾਇਰਡ ਪ੍ਰਿੰਸੀਪਲ ਸੁਖਦੇਵ ਰਾਜ, ਬਲਾਕ ਪ੍ਰਧਾਨ ਗੋਰਾ ਕੱਤੋਵਾਲ, ਬਲਾਕ ਪ੍ਰਧਾਨ ਬਲਬੀਰ ਸਿੰਘ ਗੂੰਝੀਆਂ, ਨਿਸ਼ਾਨ ਸਿੰਘ ਗੂੰਝੀਆਂ, ਸਰਪੰਚ ਸਰਵਣ ਸਿੰਘ, ਮੁਨੀਸ਼ ਘੁੱਲਾ, ਵਰਿੰਦਰ ਸਿੰਘ ਬਿੰਦੂ, ਸੁਰਜੀਤ ਸਿੰਘ ਖਰਲ, ਰਣਧੀਰ ਸਿੰਘ ਬਿੱਲਾ, ਬਲਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਇਹ ਪ੍ਰੋਜੈਕਟ ਨਾ ਸਿਰਫ਼ ਇਲਾਕੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਬਲ ਦੇਵੇਗਾ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਵੀ ਵੱਡੀ ਸਹੂਲਤ ਪ੍ਰਦਾਨ ਕਰੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ