Author : Lovepreet Singh
ਕਸਬਾ ਦੋਰਾਂਗਲਾ ਦੀ ਇੱਕ ਗੰਭੀਰ ਸਮੱਸਿਆ ਨੇ ਸਥਾਨਕ ਲੋਕਾਂ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੋਰਾਂਗਲਾ ਦੇ ਮੁੱਖ ਗੇਟ ਦੇ ਬਾਹਰ ਗੰਦੇ ਪਾਣੀ ਨੇ ਛੱਪੜ ਦਾ ਰੂਪ ਧਾਰ ਲਿਆ ਹੈ। ਇਸ ਕਾਰਨ ਸਕੂਲ ਆਉਣ ਵਾਲੇ ਬੱਚੇ, ਅਧਿਆਪਕ ਅਤੇ ਸਟਾਫ਼ ਹਰ ਰੋਜ਼ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣ ਲਈ ਮਜਬੂਰ ਹਨ।
ਇਹੀ ਨਹੀਂ, ਇਹ ਰਸਤਾ ਕਸਬੇ ਦੇ ਚਾਰ ਪ੍ਰਮੁੱਖ ਮਾਰਗਾਂ ਨੂੰ ਜੋੜਦਾ ਹੈ, ਜਿੱਥੋਂ ਪੁਲਿਸ ਸਟੇਸ਼ਨ, ਸਿਵਿਲ ਹਸਪਤਾਲ, ਸ਼ਮਸ਼ਾਨ ਘਾਟ, ਗੈਸ ਏਜੰਸੀ ਅਤੇ ਕਈ ਨੇੜਲੇ ਪਿੰਡਾਂ ਨੂੰ ਜਾਣ ਵਾਲੀ ਆਵਾਜਾਈ ਹੁੰਦੀ ਹੈ। ਚੌਰਾਹੇ ‘ਚ ਜਮਾ ਹੋਇਆ ਗੰਦਾ ਪਾਣੀ ਲੋਕਾਂ ਲਈ ਵੱਡੀ ਮੁਸੀਬਤ ਬਣ ਚੁੱਕਾ ਹੈ ਅਤੇ ਹਰ ਵੇਲੇ ਕਿਸੇ ਨਾ ਕਿਸੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ।
ਦੇਸ਼ ਨੂੰ ਆਜ਼ਾਦ ਹੋਏ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਦੋਰਾਂਗਲਾ ਦੇ ਵਾਸੀ ਆਪਣੇ ਆਪ ਨੂੰ ਅਜੇ ਵੀ ਮੁਸ਼ਕਲਾਂ ਵਿੱਚ ਘਿਰਿਆ ਮਹਿਸੂਸ ਕਰਦੇ ਹਨ। ਪਾਣੀ ਦੀ ਨਿਕਾਸੀ ਲਈ ਪਹਿਲਾਂ ਵੀ ਕਈ ਵਾਰ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਲਈ ਕਰੋੜਾਂ ਰੁਪਏ ਦੀ ਰਕਮ ਵੀ ਜਾਰੀ ਹੋਈ ਸੀ। ਕਈ ਉੱਚ ਅਧਿਕਾਰੀਆਂ ਅਤੇ ਨੇਤਾਵਾਂ ਨੇ ਪਿੰਡ ਦਾ ਦੌਰਾ ਕਰਕੇ ਸਮੱਸਿਆਵਾਂ ਸੁਣੀਆਂ, ਪਰ ਹਕੀਕਤ ‘ਚ ਜ਼ਮੀਨੀ ਪੱਧਰ ‘ਤੇ ਹਾਲਾਤ ਨਹੀਂ ਸੁਧਰੇ।
ਕਸਬਾ ਵਾਸੀਆਂ ਦਾ ਦੋਸ਼ ਹੈ ਕਿ ਜਾਰੀ ਕੀਤੀ ਗਈ ਰਕਮ ਦੀ ਸਹੀ ਤਰ੍ਹਾਂ ਵਰਤੋਂ ਨਹੀਂ ਹੋਈ ਅਤੇ ਪਾਣੀ ਨਿਕਾਸੀ ਦਾ ਪ੍ਰੋਜੈਕਟ ਅਜੇ ਤੱਕ ਅਧੂਰਾ ਪਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਖਰਚ ਹੋਣ ਦੇ ਬਾਵਜੂਦ ਨਤੀਜਾ ਸਿਫ਼ਰ ਹੈ, ਜਿਸ ਨਾਲ ਬੱਚਿਆਂ ਦੀ ਸੁਰੱਖਿਆ ਅਤੇ ਸਿਹਤ ਦੋਵੇਂ ਖਤਰੇ ਵਿੱਚ ਹਨ।
ਇਸ ਮਾਮਲੇ ‘ਚ ਪ੍ਰਸ਼ਾਸਨ ਤੱਕ ਸ਼ਿਕਾਇਤ ਪਹੁੰਚਣ ‘ਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੇ ਭਰੋਸੇ ਦਿੱਤੇ ਗਏ ਹਨ। ਉੱਥੇ ਹੀ ਪਿੰਡ ਦੇ ਸਰਪੰਚ ਨੇ ਵੀ ਮੰਨਿਆ ਹੈ ਕਿ ਪਾਣੀ ਨਿਕਾਸੀ ਦੇ ਕੰਮ ‘ਚ ਗ਼ਲਤੀਆਂ ਹੋਈਆਂ ਹਨ ਅਤੇ ਪ੍ਰੋਜੈਕਟ ਅਜੇ ਤੱਕ ਪੂਰੀ ਤਰ੍ਹਾਂ ਤਿਆਰ ਨਹੀਂ ਹੋ ਸਕਿਆ।
ਦੋਰਾਂਗਲਾ ਦੇ ਲੋਕ ਹੁਣ ਮੰਗ ਕਰ ਰਹੇ ਹਨ ਕਿ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਉਹ ਗੰਦੇ ਪਾਣੀ ਵਿੱਚੋਂ ਲੰਘਣ ਲਈ ਮਜਬੂਰ ਨਾ ਹੋਣ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ