Author : Bhupinder Kumar
ਫਰੀਦਕੋਟ, 2 ਫਰਵਰੀ 2026 — ਨਸ਼ਿਆਂ ਖਿਲਾਫ ਚਲ ਰਹੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਸੀ.ਆਈ.ਏ ਸਟਾਫ ਜੈਤੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 263 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਬੱਬੀ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਫਾਜਿਲਕਾ ਦੇ ਪਿੰਡ ਮੋਹਰ ਸਿੰਘ ਵਾਲਾ ਹਥਾਰ ਦਾ ਰਹਿਣ ਵਾਲਾ ਹੈ। ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਇੱਕ ਇਨੋਵਾ ਕਾਰ ਨੂੰ ਵੀ ਪੁਲਿਸ ਨੇ ਕਬਜ਼ੇ ਵਿੱਚ ਲਿਆ ਹੈ।
ਜਾਣਕਾਰੀ ਮੁਤਾਬਕ, ਪੁਲਿਸ ਪਾਰਟੀ ਗਸਤ ਅਤੇ ਚੈਕਿੰਗ ਦੌਰਾਨ ਪਿੰਡ ਮੱਤਾ ਤੋਂ ਪਿੰਡ ਹਰੀ ਨੌ ਵੱਲ ਜਾ ਰਹੀ ਸੀ, ਤਾਂ ਪੁਲ ਸੂਆ ਹਰੀ ਨੌ ਨੇੜੇ ਇੱਕ ਚਿੱਟੇ ਰੰਗ ਦੀ ਕਾਰ ਸ਼ੱਕੀ ਹਾਲਤ ਵਿੱਚ ਖੜੀ ਨਜ਼ਰ ਆਈ। ਗੱਡੀ ਦੀ ਜਾਂਚ ਕਰਨ ‘ਤੇ ਦੋਸ਼ੀ ਅੰਦਰ ਬੈਠਾ ਮਿਲਿਆ। ਮੌਕੇ ‘ਤੇ ਉੱਚ ਅਧਿਕਾਰੀ ਦੀ ਹਾਜ਼ਰੀ ਵਿੱਚ ਤਲਾਸ਼ੀ ਲੈਣ ਦੌਰਾਨ ਗੱਡੀ ਦੇ ਗੇਅਰ ਲੀਵਰ ਕੋਲੋਂ 263 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਨਾਲ ਜੁੜੇ ਦੋ ਕੇਸ ਦਰਜ ਹਨ।
ਫਰੀਦਕੋਟ ਪੁਲਿਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਨਸ਼ੇ ਦੀ ਸਪਲਾਈ ਲਿੰਕਸ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਪੂਰੇ ਗਿਰੋਹ ਨੂੰ ਜੜ੍ਹ ਤੋਂ ਬੇਨਕਾਬ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਦੁਹਰਾਇਆ ਕਿ ਨਸ਼ਿਆਂ ਖਿਲਾਫ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇ
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ