ਚਿੱਟੇ ਦਿਨ ਦੁਪਹਿਰ ਸਮੇਂ ਚੋਰਾਂ ਨੇ ਫਤਿਹਗੜ੍ਹ ਚੂੜੀਆਂ ਇੱਕ ਘਰ’ਚ ਮਾਰਿਆ ਡਾਕਾ

Author : Lovepreet Singh

ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 8 ਵਿੱਚ ਸਥਿਤ ਇੱਕ ਕੋਠੀ ਵਿੱਚ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰ ਕੰਧ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋਏ ਅਤੇ ਲਗਭਗ 30 ਮਿੰਟ ਦੇ ਅੰਦਰ ਹੀ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਅਨੁਸਾਰ, ਘਰ ਦੇ ਸਾਰੇ ਪਰਿਵਾਰਕ ਮੈਂਬਰ ਦੁਪਹਿਰ ਸਮੇਂ ਕਿਸੇ ਕੰਮ ਕਾਰਨ ਘਰ ਤੋਂ ਬਾਹਰ ਗਏ ਹੋਏ ਸਨ। ਸ਼ਾਮ ਨੂੰ ਜਦੋਂ ਉਹ ਵਾਪਸ ਆਏ ਤਾਂ ਘਰ ਦੇ ਅੰਦਰ ਦਾ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਏ। ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦਾ ਸਾਰਾ ਸਮਾਨ ਇੱਧਰ-ਉੱਧਰ ਖਿਲਰਿਆ ਪਿਆ ਸੀ।

ਚੋਰੀ ਦੀ ਇਸ ਘਟਨਾ ਦੌਰਾਨ ਚੋਰ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਘਰ ਦੇ ਮਾਲਕ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਜੇਸ਼ ਕੱਕੜ ਨੇ ਦੱਸਿਆ ਕਿ ਚੋਰੀ ਦੀ ਘਟਨਾ ਦੀ ਮੁਢਲੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Dec. 26, 2025 11:51 a.m. 107
#latest news punjab #jan punjab news
Watch Special Video
Sponsored
Trending News