Author : Sonu Samyal
Gurdaspur Protest : ਗੁਰਦਾਸਪੁਰ ਵਿੱਚ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਅਤੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕੰਮ-ਕਾਜ ਠੱਪ ਕਰਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਗੰਭੀਰ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਗੁਰਦਾਸਪੁਰ ਸ਼ਹਿਰ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਠੱਪ ਹੋ ਸਕਦਾ ਹੈ ਅਤੇ ਹਰ ਪਾਸੇ ਗੰਦਗੀ ਦੇ ਢੇਰ ਲੱਗ ਸਕਦੇ ਹਨ।
ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਵਿੱਚ ਸਰਕਾਰ ਸਿਰਫ਼ ਲਾਰੇ ਲਗਾ ਰਹੀ ਹੈ। ਆਗੂ ਬਸ਼ੀਰ ਕੁਮਾਰ ਨੇ ਕਿਹਾ ਕਿ 10 ਸਾਲ ਦੀ ਸ਼ਰਤ ਲਗਾ ਕੇ ਕਰਮਚਾਰੀਆਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਲਾਂ ਤੋਂ ਸੇਵਾ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਠੋਸ ਅਤੇ ਲਿਖਤੀ ਫੈਸਲਾ ਨਾ ਲਿਆ ਗਿਆ ਤਾਂ ਸ਼ਹਿਰ ਦੀ ਸਫਾਈ ਵਿਵਸਥਾ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੀ ਜਾਵੇਗੀ, ਜਿਸਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
ਯੂਨੀਅਨ ਆਗੂ ਮੰਗਾ ਰਾਮ ਅਤੇ ਅਨਿਲ ਕੁਮਾਰ ਨੇ ਕਿਹਾ ਕਿ ਸਫਾਈ ਸੇਵਕ ਅਤੇ ਕੱਚੇ ਮੁਲਾਜ਼ਮ ਕਈ ਦਿਨਾਂ ਤੋਂ ਸ਼ਾਂਤੀਪੂਰਨ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਗੁਰਦਾਸਪੁਰ ਦੇ ਸਮੂਹ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ।
ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਸਮੂਹ ਕੱਚੇ ਕਰਮਚਾਰੀਆਂ ਅਤੇ ਸਫਾਈ ਸੇਵਕਾਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨੀ, ਰੁਕੇ ਹੋਏ ਭੱਤੇ ਜਾਰੀ ਕਰਨਾ, ਵਰਦੀਆਂ ਦਾ ਪ੍ਰਬੰਧ ਕਰਨਾ ਅਤੇ PF ਦੀ ਰਕਮ ਸਹੀ ਢੰਗ ਨਾਲ ਕਰਮਚਾਰੀਆਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਉਣਾ ਸ਼ਾਮਲ ਹੈ।
ਪ੍ਰਦਰਸ਼ਨਕਾਰੀਆਂ ਨੇ ਇਕਸੁਰ ਵਿੱਚ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ, ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਰੋਸ ਪ੍ਰਦਰਸ਼ਨ ਨੇ ਗੁਰਦਾਸਪੁਰ ਵਿੱਚ ਨਗਰ ਪ੍ਰਸ਼ਾਸਨ ਲਈ ਚਿੰਤਾ ਵਧਾ ਦਿੱਤੀ ਹੈ, ਕਿਉਂਕਿ ਜੇ ਹੜਤਾਲ ਲੰਬੀ ਚੱਲਦੀ ਹੈ ਤਾਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ। ਹੁਣ ਸਭ ਦੀ ਨਜ਼ਰ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀ ਹੋਈ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ