Author : Baljinder Kumar
ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੂਸਰੀ ਵਾਰ ਖੰਡਿਤ ਹੋਣ ਦੇ ਮਾਮਲੇ ਨੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਬਸਪਾ (BSP) ਵੱਲੋਂ ਕੜਾ ਰੋਸ ਜਤਾਇਆ ਜਾ ਰਿਹਾ ਹੈ।
ਬੀਐਸਪੀ ਵੱਲੋਂ ਪ੍ਰਸ਼ਾਸਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ, ਪਰ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਪਾਰਟੀ ਵਰਕਰਾਂ ਨੇ Garhshankar ਦੇ ਡੀਐਸਪੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ।
ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਮਾਮਲੇ ਦੀ ਜਾਂਚ ਲਈ ਟੀਮਾਂ ਲਗਾਈਆਂ ਗਈਆਂ ਹਨ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।
ਇਸ ਮੌਕੇ ‘ਤੇ ਬੀਐਸਪੀ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 18 ਤਰੀਕ ਨੂੰ Bahujan Samaj Party ਵੱਲੋਂ ਗੜ੍ਹਸ਼ੰਕਰ ਵਿੱਚ ਵੱਡੀ ਪੱਧਰ ਦੀ ਰੈਲੀ ਕੀਤੀ ਜਾਵੇਗੀ।
ਇਹ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ