Author : Baljinder Kumar
ਗੜਸ਼ੰਕਰ ਮਿਊਂਸੀਪਲ ਕਮੇਟੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਵਾਰਡ ਨੰਬਰ 12 ਤੋਂ ਐਮਸੀ ਉਮੀਦਵਾਰ ਚਮਨ ਲਾਲ ਦੇ ਹੱਕ ਵਿੱਚ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਚਮਨ ਲਾਲ ਚੋਣ ਨਿਸ਼ਾਨ ‘ਹਾਥੀ’ ’ਤੇ ਚੋਣ ਮੈਦਾਨ ਵਿੱਚ ਉਤਰੇ ਹਨ।
ਇਸ ਮੌਕੇ ਬਸਪਾ ਪੰਜਾਬ ਦੇ ਪ੍ਰਧਾਨ ਅਤੇ ਚੰਡੀਗੜ੍ਹ ਦੇ ਕੇਂਦਰੀ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ ’ਤੇ ਗੜਸ਼ੰਕਰ ਪਹੁੰਚੇ। ਉਨ੍ਹਾਂ ਵਾਰਡ ਨੰਬਰ 12 ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਅਤੇ ਪਾਰਟੀ ਸਮਰਥਕਾਂ ਨਾਲ ਮੁਲਾਕਾਤ ਕੀਤੀ ਅਤੇ ਚਮਨ ਲਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਡਾ. ਕਰੀਮਪੁਰੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਚਮਨ ਲਾਲ ਨੂੰ ਜਨਤਾ ਦਾ ਸਹਿਯੋਗ ਮਿਲਦਾ ਹੈ ਤਾਂ ਵਾਰਡ ਨੰਬਰ 12 ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ।
ਚੋਣ ਪ੍ਰਚਾਰ ਦੌਰਾਨ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਚਮਨ ਲਾਲ ਨੂੰ ਪੂਰਾ ਸਮਰਥਨ ਦਿੱਤਾ ਗਿਆ। ਸਮਰਥਕਾਂ ਨੇ ਦਾਅਵਾ ਕੀਤਾ ਕਿ ਵਾਰਡ ਵਿੱਚ ਲੋਕ ਬਸਪਾ ਦੇ ਹੱਕ ਵਿੱਚ ਵੋਟ ਪਾਉਣ ਲਈ ਉਤਸ਼ਾਹਿਤ ਹਨ ਅਤੇ ਇਸ ਵਾਰ ਵੱਡੀ ਜਿੱਤ ਦਰਜ ਹੋਵੇਗੀ।
ਗੜਸ਼ੰਕਰ ਮਿਊਂਸੀਪਲ ਕਮੇਟੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਲੋਕਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ