Author : Baljinder Kumar
Garhshankar MC Elections : ਗੜਸ਼ੰਕਰ ਮਿਊਂਸਿਪਲ ਕਮੇਟੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਬਹੁਜਨ ਸਮਾਜ ਪਾਰਟੀ (BSP) ਵੱਲੋਂ ਵਾਰਡ ਨੰਬਰ 13 ਤੋਂ ਐਮਸੀ ਚੋਣ ਲੜ ਰਹੀ ਉਮੀਦਵਾਰ ਪ੍ਰਵਾਨ ਕੁਮਾਰੀ ਨੇ ਆਪਣੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਪ੍ਰਵਾਨ ਕੁਮਾਰੀ ਦਾ ਚੋਣ ਨਿਸ਼ਾਨ ‘ਹਾਥੀ’ ਹੈ ਅਤੇ ਉਹ ਆਪਣੇ ਸਮਰਥਕਾਂ ਨਾਲ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਚੋਣ ਪ੍ਰਚਾਰ ਦੌਰਾਨ ਪ੍ਰਵਾਨ ਕੁਮਾਰੀ ਨੇ ਕਿਹਾ ਕਿ ਜੇਕਰ ਵਾਰਡ ਨੰਬਰ 13 ਦੀ ਜਨਤਾ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਂਦੀ ਹੈ ਤਾਂ ਉਹ ਇਲਾਕੇ ਦੇ ਵਿਕਾਸ, ਸਫਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਅਧਾਰ ’ਤੇ ਸੁਧਾਰਣਗੇ।
ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਵਾਰਡ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਸਮਰਥਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਾਥੀ’ ਨਿਸ਼ਾਨ ’ਤੇ ਮੋਹਰ ਲਗਾ ਕੇ ਪ੍ਰਵਾਨ ਕੁਮਾਰੀ ਨੂੰ ਕਾਮਯਾਬ ਬਣਾਉਣ।
ਵਾਰਡ ਨੰਬਰ 13 ਵਿੱਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਜ਼ੋਰ ਅਜ਼ਮਾਈਸ਼ ਕਰ ਰਹੀਆਂ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ