Author : Baljinder Kumar
ਗੜ੍ਹਸ਼ੰਕਰ ਸ਼ਹਿਰ ਵਿੱਚ ਬਰਨਾਲਾ ਵਿਖੇ ਸਫਾਈ ਸੇਵਕਾਂ ਨਾਲ ਹੋਈ ਕਥਿਤ ਧੱਕੇਸ਼ਾਹੀ ਅਤੇ ਲਾਠੀਚਾਰਜ ਦੇ ਵਿਰੋਧ ਵਿੱਚ ਵੱਖ-ਵੱਖ ਸਮਾਜਿਕ, ਕਿਸਾਨ ਅਤੇ ਰਾਜਨੀਤਿਕ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਰੋਸ ਪ੍ਰਦਰਸ਼ਨ ਵਿੱਚ ਕਾਂਗਰਸ ਆਗੂ ਸਰਿਤਾ ਸ਼ਰਮਾ, ਦਰਸ਼ਨ ਸਿੰਘ ਮੱਟੂ (ਕੰਡੀ ਸੰਘਰਸ਼ ਕਮੇਟੀ), ਕਾਮਰੇਡ ਆਗੂ, ਸ਼ਿੰਗਾਰਾ ਸਿੰਘ ਕਲਿਆਣ, ਕੁਲਵਿੰਦਰ ਸਿੰਘ ਨੇ ਸੰਘਾ, ਪ੍ਰਧਾਨ ਕਿਰਪਾਲ ਅਤੇ ਕਾਂਗਰਸ ਪਾਰਟੀ ਦੇ ਹੋਰ ਨੁਮਾਇੰਦਿਆਂ ਨੇ ਹਿੱਸਾ ਲਿਆ।
ਬੁਲਾਰਿਆਂ ਨੇ ਕਿਹਾ ਕਿ ਬਰਨਾਲਾ ਵਿੱਚ ਸਫਾਈ ਸੇਵਕਾਂ ਨਾਲ ਹੋਇਆ ਵਿਵਹਾਰ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਨ ਤਰੀਕੇ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਨਾ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਫਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ।
ਉਨ੍ਹਾਂ ਨੇ ਸਾਰੇ ਵਰਗਾਂ ਨੂੰ ਸਫਾਈ ਸੇਵਕਾਂ ਦੇ ਸੰਘਰਸ਼ ਨਾਲ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਫਾਈ ਸੇਵਕਾਂ ਨਾਲ ਇਨਸਾਫ਼ ਨਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ