Author : Sonu Samyal
ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਪੂਰੇ ਸ਼ਹਿਰੀ ਖੇਤਰ ਵਿੱਚ ਲਗਭਗ 404.65 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਸਬੰਧੀ ਟੈਂਡਰ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋਣ ਦੀ ਉਮੀਦ ਹੈ।
ਇਹ ਜਾਣਕਾਰੀ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ ਮੌਕੇ ਹਿਤੇਸ਼ ਮਹਾਜਨ ਅਤੇ ਰਘਬੀਰ ਸਿੰਘ ਖਾਲਸਾ ਵੀ ਖਾਸ ਤੌਰ ‘ਤੇ ਮੌਜੂਦ ਰਹੇ।
ਰਮਨ ਬਹਿਲ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਗੁਰਦਾਸਪੁਰ ਸ਼ਹਿਰ ਅਤੇ ਪੂਰੇ ਹਲਕੇ ਵਿੱਚ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੜਕਾਂ, ਨਿਕਾਸੀ ਪ੍ਰਣਾਲੀ, ਗਲੀਆਂ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਵੀਂ ਮਨਜ਼ੂਰਸ਼ੁਦਾ ਰਕਮ ਨਾਲ ਸ਼ਹਿਰ ਦੀਆਂ 29 ਵਾਰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਰਮਨ ਬਹਿਲ ਨੇ ਇਹ ਵੀ ਕਿਹਾ ਕਿ ਉਹ ਦਿਨ-ਰਾਤ ਹਲਕਾ ਵਾਸੀਆਂ ਦੀ ਸੇਵਾ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਐਲਾਨ ਨਾਲ ਗੁਰਦਾਸਪੁਰ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀ ਸੂਰਤ ਹੋਰ ਨਿਖਰੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ