ਗੁਰਦਾਸਪੁਰ–ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਚਾਏ ਚੂਰੀ ਰੈਸਟੋਰੈਂਟ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Author : Lovepreet Singh

ਗੁਰਦਾਸਪੁਰ ਜ਼ਿਲ੍ਹੇ ਦੇ ਅੰਮ੍ਰਿਤਸਰ–ਗੁਰਦਾਸਪੁਰ ਨੈਸ਼ਨਲ ਹਾਈਵੇ ‘ਤੇ ਸਥਿਤ ਬਬਰੀ ਨਾਕੇ ਦੇ ਨੇੜੇ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਵਾਪਰੀ। ਇੱਥੇ ਚਾਏ ਚੂਰੀ ਨਾਂ ਦੇ ਰੈਸਟੋਰੈਂਟ ਦੇ ਨੌਜਵਾਨ ਮਾਲਿਕ ਨੇ ਦੇਰ ਸ਼ਾਮ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਮੌਕੇ ‘ਤੇ ਡੀਐਸਪੀ ਸਿਟੀ ਅਤੇ ਐਸਐਚਓ ਸਦਰ ਵੀ ਹਾਜ਼ਰ ਸਨ। ਪੁਲਿਸ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਫੌਰੀ ਤੌਰ ‘ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਹਸਪਤਾਲ ਵਿੱਚ ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਉਸਦਾ ਇਲਾਜ ਜਾਰੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ।

ਇਸ ਘਟਨਾ ਤੋਂ ਬਾਅਦ ਹਾਈਵੇ ਅਤੇ ਨੇੜਲੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੀ ਹਰ ਪੱਖੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਲਿਆਈ ਜਾ ਸਕੇ।

Jan. 7, 2026 3:12 p.m. 6
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News